National

ਅਫਸਰਸ਼ਾਹੀ ਵਿਚ ਵੱਡੇ ਬਦਲਾਅ ਦੀ ਤਿਆਰੀ! ਜਾਣੋ ਕੀ ਹੈ ਸਰਕਾਰ ਦੀ ‘ਪਲਾਨਿੰਗ’

ਹਰਿਆਣਾ ਵਿਚ ਅਫਸਰਸ਼ਾਹੀ ਵਿਚ ਜਲਦ ਹੀ ਵੱਡੇ ਅਤੇ ਅਹਿਮ ਬਦਲਾਅ ਹੋਣ ਜਾ ਰਹੇ ਹਨ। ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿੱਚ ਵੀ ਵੱਡੇ ਬਦਲਾਅ ਹੋ ਸਕਦੇ ਹਨ, ਜਿਸ ਵਿੱਚ ਮੁੱਖ ਸਕੱਤਰ ਦੇ ਅਹੁਦੇ ਲਈ ਨਵੀਂ ਨਿਯੁਕਤੀ ਵੀ ਸ਼ਾਮਲ ਹੈ।

ਮੌਜੂਦਾ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ 31 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ, ਜਿਸ ਤੋਂ ਬਾਅਦ ਹਰਿਆਣਾ ਕੇਡਰ ਦੇ ਸਭ ਤੋਂ ਸੀਨੀਅਰ ਆਈਏਐਸ ਅਧਿਕਾਰੀ ਵਿਵੇਕ ਜੋਸ਼ੀ ਦੇ ਨਵੇਂ ਮੁੱਖ ਸਕੱਤਰ ਬਣਨ ਦੀ ਉਮੀਦ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸੀਐਮਓ ਤੋਂ ਲੈ ਕੇ ਡੀਸੀ ਅਤੇ ਐਸਪੀ ਤੱਕ ਵੱਡੇ ਪੱਧਰ ’ਤੇ ਤਾਇਨਾਤੀਆਂ ਅਤੇ ਤਬਾਦਲੇ ਦੇਖੇ ਜਾ ਸਕਦੇ ਹਨ।

ਇਸ਼ਤਿਹਾਰਬਾਜ਼ੀ

ਵਿਵੇਕ ਜੋਸ਼ੀ, ਜੋ ਇਸ ਸਮੇਂ ਕੇਂਦਰ ਸਰਕਾਰ ਵਿੱਚ ਸੇਵਾਵਾਂ ਦੇ ਰਹੇ ਹਨ, ਆਪਣੇ ਪ੍ਰਸ਼ਾਸਨਿਕ ਤਜ਼ਰਬੇ ਅਤੇ ਕਾਬਲੀਅਤ ਲਈ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਦੇ ਅਹੁਦੇ ਉਤੇ ਵੀ ਨਵੀਂ ਨਿਯੁਕਤੀ ਕੀਤੀ ਜਾ ਰਹੀ ਹੈ ਕਿਉਂਕਿ ਮੌਜੂਦਾ ਪ੍ਰਮੁੱਖ ਸਕੱਤਰ ਵੀ ਉਮਾਸ਼ੰਕਰ ਨੂੰ ਕੇਂਦਰ ਸਰਕਾਰ ਵਿਚ ਨਿਯੁਕਤ ਕੀਤਾ ਗਿਆ ਹੈ।

ਇਸ਼ਤਿਹਾਰਬਾਜ਼ੀ

ਸੂਤਰਾਂ ਅਨੁਸਾਰ ਹਰਿਆਣਾ ਸਰਕਾਰ ਵਿਚ ਵਧੀਕ ਪ੍ਰਮੁੱਖ ਸਕੱਤਰ, ਸਿਆਸੀ ਸਲਾਹਕਾਰ, ਮੀਡੀਆ ਸਲਾਹਕਾਰ ਅਤੇ ਓਐਸਡੀ ਵਰਗੇ ਅਹੁਦਿਆਂ ਲਈ ਵੀ ਲਾਬਿੰਗ ਚੱਲ ਰਹੀ ਹੈ। ਕਈ ਅਧਿਕਾਰੀ ਹੋਰ ਅਹੁਦੇ ਹਾਸਲ ਕਰਨ ਲਈ ਆਪੋ-ਆਪਣੇ ਪੱਧਰ ’ਤੇ ਯਤਨ ਕਰਨ ਵਿੱਚ ਰੁੱਝੇ ਹੋਏ ਹਨ। ਇਹ ਤਬਦੀਲੀਆਂ ਸਿਰਫ਼ ਉਪਰਲੇ ਪੱਧਰ ‘ਤੇ ਹੀ ਨਹੀਂ, ਸਗੋਂ ਸੂਬੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਪੁਲਿਸ ਸੁਪਰਡੈਂਟ (ਐੱਸ.ਪੀ.) ਪੱਧਰ ਦੇ ਅਧਿਕਾਰੀਆਂ ਤੱਕ ਵੀ ਦੇਖੀਆਂ ਜਾ ਸਕਦੀਆਂ ਹਨ, ਜਿਨ੍ਹਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਸਕਦੇ ਹਨ।

ਇਸ਼ਤਿਹਾਰਬਾਜ਼ੀ

ਇਸੇ ਦੌਰਾਨ ਹਰਿਆਣਾ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕਣ ਦੇ ਤਿੰਨ ਦਿਨ ਬਾਅਦ ਐਤਵਾਰ ਨੂੰ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ। ਇਸ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗ੍ਰਹਿ ਅਤੇ ਵਿੱਤ ਸਮੇਤ ਕਈ ਅਹਿਮ ਵਿਭਾਗ ਆਪਣੇ ਕੋਲ ਰੱਖੇ ਹੋਏ ਹਨ। ਸੈਣੀ ਖੁਦ 12 ਵਿਭਾਗਾਂ ਦਾ ਚਾਰਜ ਸੰਭਾਲਣਗੇ। ਗ੍ਰਹਿ ਅਤੇ ਵਿੱਤ ਤੋਂ ਇਲਾਵਾ, ਉਹ ਯੋਜਨਾ, ਆਬਕਾਰੀ ਅਤੇ ਕਰ, ਟਾਊਨ ਐਂਡ ਕੰਟਰੀ ਪਲੈਨਿੰਗ ਅਤੇ ਅਰਬਨ ਅਸਟੇਟ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ, ਅਪਰਾਧਿਕ ਜਾਂਚ, ਕਾਨੂੰਨ ਅਤੇ ਵਿਧਾਨ ਅਤੇ ਹਾਊਸਿੰਗ ਵਰਗੇ ਵਿਭਾਗਾਂ ਦਾ ਚਾਰਜ ਸੰਭਾਲਣਗੇ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਨਾਇਬ ਸੈਣੀ, ਇਨ੍ਹਾਂ ਅਹਿਮ ਵਿਭਾਗਾਂ ਦੇ ਅਧਿਕਾਰੀ ਵੀ ਆਪਣੇ ਮਨ ਦੇ ਹੀ ਰੱਖਣਗੇ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button