Punjab
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਭਾਜਪਾ ਵਿਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਆਗੂ ਸੋਹਣ ਸਿੰਘ ਠੰਡਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।
ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਇਸ਼ਤਿਹਾਰਬਾਜ਼ੀ
ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹੁਸ਼ਿਆਰਪੁਰ ਪਹੁੰਚੇ। ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।
- First Published :