Amrita Warring in election field from Giddarbaha Raja Warring also claimed to win all four seats hdb – News18 ਪੰਜਾਬੀ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਕਾਂਗਰਸ ਚਾਰ ਸੀਟਾਂ ਤੇ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਹਨਾਂ ਕਿਹਾ ਕਿ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤੋਂ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਨਹੀਂ ਪਾਉਣਗੇ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਗਿੱਦੜਬਾਹਾ ਸਮੇਤ ਚਾਰੋਂ ਸੀਟਾਂ ਤੇ ਸ਼ਾਨਦਾਰ ਪ੍ਰਦਰਸ਼ਨ ਕਰਾਂਗੇ ਅਤੇ ਜਿੱਤ ਪ੍ਰਾਪਤ ਕਰਾਂਗੇ।
ਇਹ ਵੀ ਪੜ੍ਹੋ:
ਚਿੱਟੇ ਦੀ ਸਪਲਾਈ ਦੇਣ ਮੌਕੇ ਸਾਬਕਾ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ… ਜਾਣੋ, ਪੁਲਿਸ ਨੇ ਟਰੈਪ ਲਾ ਕਿਵੇਂ ਕੀਤਾ ਕਾਬੂ
ਉਹਨਾਂ ਇੱਕ ਵਾਰ ਫਿਰ ਤੋਂ ਕਿਹਾ ਕਿ ਉਹ ਆਪ ਅਤੇ ਹੋਰ ਬਹੁਤ ਸਾਰੇ ਆਗੂ ਇਹ ਗੱਲ ਕਹਿੰਦੇ ਰਹੇ ਹਨ ਕਿ ਸਾਰੇ ਬਾਦਲ ਰਲੇ ਹੋਏ ਹਨ ਅਤੇ ਇਹ ਗੱਲ ਸੱਚ ਵੀ ਸਾਬਿਤ ਹੋ ਰਹੀ ਹੈ, ਉਹਨਾਂ ਕਿਹਾ ਕਿ ਹੁਣ ਜਦ ਮਨਪ੍ਰੀਤ ਸਿੰਘ ਬਾਦਲ ਭਾਜਪਾ ਵੱਲੋਂ ਗਿੱਦੜਬਾਹਾ ਤੋਂ ਚੋਣ ਲੜ੍ਹ ਰਹੇ ਹਨ ਤਾਂ ਸੁਖਬੀਰ ਸਿੰਘ ਬਾਦਲ ਨੂੰ ਵੀ ਸ੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜਣੀ ਚਾਹੀਦੀ ਹੈ ਅਤੇ ਮੈਦਾਨ ਛੱਡ ਕੇ ਭੱਜਣਾ ਨਹੀਂ ਚਾਹੀਦਾ। ਇਸ ਨਾਲ ਜਿੱਥੇ ਅਕਾਲੀ ਦਲ ਦਾ ਵਜੂਦ ਰਹੇਗਾ ਉੱਥੇ ਹੀ ਉਕਤ ਗੱਲ ਸੱਚ ਨਹੀਂ ਹੈ ਇਹ ਵੀ ਸਾਬਿਤ ਹੋ ਜਾਵੇਗਾ।
ਰਾਜਾ ਵੜਿੰਗ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਹਮੇਸ਼ਾ ਹੀ ਬਾਦਲ ਪਰਿਵਾਰ ਨਾਲ ਸਾਥ ਨਿਭਾਇਆ, ਉਹਨਾਂ ਬੀਤੀਆਂ ਵਿਧਾਨ ਸਭਾ ਦੀਆਂ ਗਿੱਦੜਬਾਹਾ ਚੋਣਾਂ, ਬੀਤੀ ਲੋਕ ਸਭਾ ਦੀ ਬਠਿੰਡਾ ਚੋਣ ਸਬੰਧੀ ਵੀ ਹਵਾਲਾ ਦਿੱਤਾ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :