Contract employees of roadways suddenly went on strike Passengers across the state are suffering hdb – News18 ਪੰਜਾਬੀ

ਸੂਬੇ ਭਰ ’ਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ 2 ਘੰਟੇ ਲਈ ਰੋਸ ਪ੍ਰਦਸ਼ਨ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਾਜ਼ਮਾਂ ਨੇ ਬੱਸ ਅੱਡਿਆਂ ਨੂੰ ਵੀ ਬੰਦ ਕਰ ਦਿੱਤਾ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰੋਡਵੇਜ਼ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਆਗੂਆਂ ਵਲੋਂ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕੀਤੀ ਗਈ ਸੀ, ਜਿਸਦੇ ਚੱਲਦਿਆਂ ਹੜਤਾਲ ਨੂੰ ਟਾਲ਼ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:
60 ਸਾਲਾਂ ਤੋਂ ਇਸ ਪਿੰਡ ਚ ਨਹੀਂ ਹੋਈਆਂ ਸਰਪੰਚੀ ਚੋਣਾਂ, ਗੁਰੂ ਦੀ ਹਾਜ਼ਰੀ ’ਚ ਚੁਣ ਲਈ ਜਾਂਦੀ ਹੈ ਪੰਚਾਇਤ
ਪਰ ਟਰਾਂਸਪੋਰਟ ਮੰਤਰੀ ਨੇ ਜਥੇਬੰਦੀ ਨਾਲ ਗੱਲਬਾਤ ਨਹੀਂ ਕੀਤੀ, ਨਤੀਜੇ ਵਜੋਂ ਉਨ੍ਹਾਂ ਨੂੰ ਮਜ਼ਬੂਰੀ ਵੱਸ ਹੜਤਾਲ ਦੇ ਰਾਹ ਤੁਰਨਾ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਮੁਨਕਰ ਹੋ ਰਹੀ ਹੈ। ਸਰਕਾਰ ਅਤੇ ਰੋਡਵੇਜ਼ ਮੁਲਾਜ਼ਮਾਂ ’ਚ ਜਦੋ ਜਹਿਦ ਦਾ ਭੁਗਤਾਨ ਆਮ ਲੋਕਾਂ ਨੂੰ ਕਰਨਾ ਪਿਆ, ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਹੜਤਾਲ ਸਬੰਧੀ ਕੋਈ ਜਾਣਕਾਰੀ ਨਹੀਂ ਸੀ।
ਯਾਤਰੀਆਂ ਦਾ ਕਹਿਣਾ ਸੀ ਕਿ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਹੱਲ ਹੋਣਾ ਚਾਹੀਦਾ ਹੈ ਤਾਂ ਜੋ ਬੇਕਸੂਰ ਆਮ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।