Panbus employees on strike, bus stand vacated for 2 hours Protest Punjab Bhagwant Maan js – News18 ਪੰਜਾਬੀ

ਜਤਿੰਦਰ ਮੋਹਨ
ਪਠਾਨਕੋਟ: ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੱਚੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਪੰਜਾਬ ਸਰਕਾਰ ਦੇ ਵਲੋਂ ਅੱਜ ਤੱਕ ਕਿਸੇ ਵੀ ਆਗੂ ਨੇ ਇਨ੍ਹਾਂ ਮੁਲਾਜ਼ਮਾਂ ਵੱਲ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਵਿੱਚ ਰੋਹ ਦੀ ਲਹਿਰ ਹੈ ਅਤੇ ਇਸ ਰੋਸ ਕਾਰਨ ਪਨਬੱਸ ਮੁਲਾਜ਼ਮਾਂ ਨੇ ਦੋ ਘੰਟੇ ਲਈ ਪਠਾਨਕੋਟ ਬੱਸ ਅੱਡਾ ਖਾਲੀ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ:
ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਚੋਣ ਮੈਦਾਨ ’ਚ… ਰਾਜਾ ਵੜਿੰਗ ਨੇ ਵੀ ਚਾਰੋ ਸੀਟਾਂ ਜਿੱਤਣ ਦਾ ਠੋਕਿਆ ਦਾਅਵਾ
ਇਸ ਸਬੰਧੀ ਜਦੋਂ ਮੁਲਾਜ਼ਮਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਨਾਲ ਪਹਿਲੀ ਜੁਲਾਈ ਨੂੰ ਮੀਟਿੰਗ ਹੋਈ ਸੀ, ਜਿਸ ਵਿਚ ਉਨ੍ਹਾਂ ਇਕ ਮਹੀਨੇ ਦੇ ਅੰਦਰ-ਅੰਦਰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅੱਜ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੇ ਹੱਥ ਖਾਲੀ ਹਨ।
ਉਨ੍ਹਾਂ ਕਿਹਾ ਕਿ ਕੱਲ੍ਹ ਵੀ ਉਨ੍ਹਾਂ ਦੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਈ ਸੀ, ਜੋ ਅਸਫਲ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਜਿਮਨੀ ਚੋਣਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
- First Published :