Punjab police got one day remand of satkar Kaur what facts did the police keep in the court hdb – News18 ਪੰਜਾਬੀ

ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਮਿਲਿਆ ਹੈ। ਜਿੱਥੇ ਕਿ ਦੇਰ ਰਾਤ ਪੁਲਿਸ ਦੇ ਵੱਲੋਂ ਸਤਿਕਾਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਮੌਕੇ ਤੋਂ ਸਤਿਕਾਰ ਕੋਰ ਦੇ ਕੋਲੋਂ 100 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਅੱਜ ਇਹਨਾਂ ਨੂੰ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਮਿਲਿਆ ਹੈ।
ਇਹ ਵੀ ਪੜ੍ਹੋ:
ਸਰਕਾਰ ਵਿਰੁੱਧ ਕਿਸਾਨਾਂ ਦਾ ਰੋਹ ਹੋਰ ਵਧਿਆ, ਝੋਨੇ ਦੀ ਚੁਕਾਈ ਦਾ ਮਸਲਾ… ਵੇਖੋ, ਕਿੱਥੇ ਫਸਿਆ ਪੇਚ
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਉਹ ਡਰੱਗਸ ਨੂੰ ਲੈ ਕੇ ਸਰਚ ਅਭਿਆਨ ਚਲਾ ਰਹੇ ਸੀ। ਖਰੜ ਦੇ ਸਨੀ ਇਨਕਲੇਵ ਦੇ ਨਜ਼ਦੀਕ ਉਹਨਾਂ ਨੂੰ ਜਾਣਕਾਰੀ ਮਿਲੀ ਸੀ। ਜਦੋਂ ਉਹ ਮੌਕੇ ਤੇ ਪਹੁੰਚਦੇ ਹਨ ਤਾਂ ਉਹਨਾਂ ਨੂੰ ਸਾਬਕਾ ਵਿਧਾਇਕ ਸਤੀਕਾਰ ਕੌਰ ਚਿੱਟੇ ਦੀ ਖੇਪ ਨਾਲ ਮਿਲਦੇ ਹਨ। ਜਿਵੇਂ ਹੀ ਉਹ ਪੁਲਿਸ ਨੂੰ ਵੇਖਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਦੇ ਵੱਲੋਂ ਉਹਨਾਂ ਨੂੰ ਕਾਬੂ ਕਰ ਲਿਆ ਗਿਆ ਸੀ। ਇਸ ਦੇ ਵਿੱਚ ਉਹਨਾਂ ਦੇ ਇੱਕ ਭਤੀਜੇ ਨੂੰ ਵੀ ਗ੍ਰਫਤਾਰ ਕੀਤਾ ਗਿਆ ਹੈ।
ਅੱਜ ਉਹਨਾਂ ਦੀ ਅਦਾਲਤ ’ਚ ਪੇਸ਼ੀ ਹੋਈ ਜਿਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਕਈ ਤੱਥ ਜੱਜ ਸਾਹਮਣੇ ਰੱਖੇ ਗਏ, ਜਿਸ ਤੋਂ ਬਾਅਦ ਪੁਲਿਸ 1 ਦਿਨ ਦਾ ਰਿਮਾਂਡ ਹਾਸਲ ਹੋਇਆ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :