Punjab

BJP also entered in Chabewal Sohan Singh Thandal filled nomination form for by election hdb – News18 ਪੰਜਾਬੀ

ਪੰਜਾਬ ‘ਚ ਵਿਧਾਨ ਸਭਾ ਦੀਆਂ ਚਾਰ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਉਮੀਦਵਾਰ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚ ਰਹੇ ਹਨ। ਇਸੇ ਤਹਿਤ ਭਾਜਪਾ ਦੇ ਹਲਕਾ ਚੱਬੇਵਾਲ ਤੋਂ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਜਿੱਥੇ ਉਨ੍ਹਾਂ ਨਾਲ ਭਾਜਪਾ ਦੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਅਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਮੌਜੂਦ ਸਨ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਸੂਬੇ ਭਰ ਦੇ ਕਿਸਾਨ ਉਤਰੇ ਸੜਕਾਂ ’ਤੇ… ਲੰਬੇ ਜਾਮ ’ਚ ਖੱਜਲ ਹੋ ਰਹੇ ਰਾਹਗੀਰ

ਇਸ ਮੌਕੇ ਠੰਡਲ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕੰਮ ਕਰਕੇ ਦਿਖਾਉਣਾ ਹੀ ਉਨ੍ਹਾਂ ਦੀ ਪਹਿਲ ਕਦਮੀ ਹੋਵੇਗੀ । ਉੱਥੇ ਹੀ ਸਾਬਕਾ ਕੇਂਦਰੀ ਮੰਤਰੀ ਵਿਜੇ ਸੈਂਪਲਾ ਨੇ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਿਸੇ ਤਰ੍ਹਾਂ ਦੀ ਵੀ ਕੋਈ ਗੱਲ ਹੁੰਦੀ ਹੈ ਤਾਂ ਸਿੱਧਾ ਕੇਂਦਰ ਸਰਕਾਰ ‘ਤੇ ਇਲਜ਼ਾਮ ਲਗਾ ਕੇ ਪੱਲਾ ਝਾੜ ਲਿਆ ਜਾਂਦਾ ਹੈ। ਦੱਸ ਦਈਏ ਕਿ ਸੋਹਣ ਸਿੰਘ ਠੰਡਲ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਜੋ ਪਹਿਲਾਂ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਰਹਿ ਚੁੱਕੇ ਹਨ।

ਇਸ਼ਤਿਹਾਰਬਾਜ਼ੀ
ਸਾਡੇ ਸਰੀਰ ਦਾ ਸਭ ਤੋਂ ਵੱਡਾ ਅੰਗ ਕਿਹੜਾ ਹੈ?


ਸਾਡੇ ਸਰੀਰ ਦਾ ਸਭ ਤੋਂ ਵੱਡਾ ਅੰਗ ਕਿਹੜਾ ਹੈ?

ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਹੁਣ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਰਾਖਵਾਂ ਹਲਕਾ ਚੱਬੇਵਾਲ ਤੋਂ ਪਾਰਟੀ ਨੇ ਸੋਹਣ ਸਿੰਘ ਠੰਡਲ ‘ਤੇ ਦਾਅ ਖੇਡਦੇ ਹੋਏ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਥੇ ਦੱਸ ਦੇਈਏ ਕਿ ਇਸ ਦੇ ਪਹਿਲਾਂ ਪਾਰਟੀ ਨੇ ਜ਼ਿਮਨੀ ਚੋਣ ਵਾਲੇ ਬਾਕੀ ਤਿੰਨ ਹਲਕਿਆਂ ਵਿਚ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ   



https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ   
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ   
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ   



https://shorturl.at/npzE4 ਕਲਿੱਕ ਕਰੋ।

  • First Published :

Source link

Related Articles

Leave a Reply

Your email address will not be published. Required fields are marked *

Back to top button