Passers by standing on the roads hungry farmers are sitting in front Lots of sit ins in Punjab hdb – News18 ਪੰਜਾਬੀ

ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਫ਼ਾਜ਼ਿਲਕਾ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਫ਼ਾਜ਼ਿਲਕਾ ਫਿਰੋਜ਼ਪੁਰ ਹਾਈਵੇ ਨੂੰ ਜਾਮ ਕੀਤਾ ਗਿਆ। ਧਰਨਾ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨੀ ਧਰਨੇ ਦੇ ਕਾਰਨ ਕਈ ਸੂਬਿਆਂ ਦੀ ਆਵਾਜਾਈ ਪ੍ਰਭਾਵਿਤ ਹੋ ਗਈ ਅਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ।
ਹਾਲਾਂਕਿ ਕਿਸਾਨੀ ਧਰਨੇ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਹਾਈਵੇ ਦੇ ਰੂਟ ਨੂੰ ਡਿਵਰਟ ਕਰ ਦਿੱਤਾ ਗਿਆ। ਪਰ ਫਿਰ ਵੀ ਵਾਹਨ ਚਾਲਕ ਜਾਮ ਖੁੱਲਣ ਦਾ ਇੰਤਜ਼ਾਰ ਕਰਦੇ ਦਿਖਾਈ ਦਿੱਤੇ। ਹਾਈਵੇ ’ਤੇ ਲੱਗੇ ਧਰਨੇ ਕਾਰਨ ਪੰਜਾਬ, ਰਾਜਸਥਾਨ, ਗੁਜ਼ਰਾਤ, ਦਿੱਲੀ, ਜੰਮੂ ਕਸ਼ਮੀਰ, ਹਰਿਆਣਾ ਦੀ ਆਵਾਜਾਈ ਪ੍ਰਭਾਵਿਤ ਹੋਈ। ਫ਼ਾਜ਼ਿਲਕਾ ਦੀ ਅਨਾਜ਼ ਮੰਡੀ ਦੇ ਨੇੜੇ ਰੇਲਵੇ ਫਲਾਈਓਵਰ ਤੇ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਕਿ ਅੱਜ ਮੰਡੀਆਂ ਦੇ ਅੰਦਰ ਕਿਸਾਨ ਖੱਜਲ ਖੁਆਰ ਹੋ ਰਿਹਾ ਹੈ।
ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਨੂੰ ਖਰੀਦਿਆ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਮੰਡੀਆਂ ਝੋਨੇ ਦੇ ਨਾਲ ਭਰੀਆਂ ਪਈਆਂ ਹਨ, ਪਰ ਸਰਕਾਰ ਉਸ ਨੂੰ ਖ਼ਰੀਦ ਨਹੀਂ ਰਹੀ। ਸੂਬਾ ਅਤੇ ਕੇਂਦਰ ਸਰਕਾਰ ਆਪਣੀ ਗੱਲ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਅਕਤੂਬਰ ਮਹੀਨਾ ਪੂਰਾ ਬੀਤਣ ਨੂੰ ਆ ਗਿਆ ਹੈ, ਪਰ ਹਾਲੇ ਤੱਕ ਮੰਡੀਆਂ ਝੋਨੇ ਨਾਲ ਭਰੀਆਂ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :