ਕੱਲ੍ਹ ਬੰਦ ਰਹਿਣਗੇ ਸ਼ਰਾਬ ਦੇ ਠੇਕੇ !…ਆਦੇਸ਼ ਜਾਰੀ – News18 ਪੰਜਾਬੀ

ਗੁਰੂਗ੍ਰਾਮ ਜ਼ਿਲ੍ਹੇ ਦੀਆਂ ਚਾਰੋਂ ਵਿਧਾਨ ਸਭਾਵਾਂ ਵਿੱਚ ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8.30 ਵਜੇ ਸ਼ੁਰੂ ਹੋਵੇਗੀ। ਜਦੋਂ ਤੱਕ ਵੋਟਾਂ ਦੀ ਗਿਣਤੀ ਪ੍ਰਕਿਰਿਆ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਨੇ ਮੰਗਲਵਾਰ ਨੂੰ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਚੋਣਾਂ ਨੂੰ ਜਨਤਕ ਵਿਵਸਥਾ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਕਰਵਾਉਣਾ ਲਾਜ਼ਮੀ ਕੀਤਾ ਹੈ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਬੰਧਤ ਵਿਅਕਤੀ ਦੇ ਖ਼ਿਲਾਫ਼ ਐਕਟ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਸ਼ਰਾਬ ਦੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ, ਕਲੱਬ ਅਤੇ ਸਟਾਰ ਹੋਟਲਾਂ ਆਦਿ ਅਤੇ ਸ਼ਰਾਬ ਰੱਖਣ ਅਤੇ ਸਪਲਾਈ ਲਈ ਲਾਇਸੰਸ ਦੀਆਂ ਵੱਖ-ਵੱਖ ਸ਼੍ਰੇਣੀਆਂ ਦੇ ਤਹਿਤ ਕੰਮ ਕਰਨ ਵਾਲਿਆਂ ਨੂੰ ਵੀ ਉਕਤ ਮਿਆਦ ਦੌਰਾਨ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਜਾਣੋ..
1 ਗਿਣਤੀ ਵਾਲੀ ਥਾਂ ਨੇੜੇ ਆਤਿਸ਼ਬਾਜ਼ੀ ਨਹੀਂ ਕੀਤੀ ਜਾਵੇਗੀ।
2 ਜਲੂਸ ਕੱਢਣ ‘ਤੇ ਪਾਬੰਦੀ, ਸ਼ਾਂਤੀ ਨਾਲ ਕਰੋ ਖੁਸ਼ੀ ਦਾ ਪ੍ਰਗਟਾਵਾ।
2 ਜਿੱਤ ਦੇ ਜਲੂਸ ਦੇ ਨਾਲ-ਨਾਲ ਆਤਿਸ਼ਬਾਜ਼ੀ ‘ਤੇ ਪਾਬੰਦੀ ਰਹੇਗੀ।
4 ਢੋਲ ,ਨਗਾੜ੍ਹਿਆਂ ‘ਤੇ ਵੀ ਹੋਵੇਗਾ ਕੰਟਰੋਲ, ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ
- First Published :