Punjabi will be seen on shop boards government effort to promote Gurmukhi in Kapurthala hdb – News18 ਪੰਜਾਬੀ

ਨਾਮ ਲਿਖਣ ਲਈ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਵਿੱਚ ਲਿਖਣ ਨੂੰ ਹੀ ਪਹਿਲ ਦਿੱਤੀ ਜਾਵੇ ਐਕਰਪੰਜਾਬ ਸਰਕਾਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ / ਵਿਭਾਗਾਂ / ਅਦਾਰਿਆਂ / ਸੰਸਥਾਵਾਂ / ਵਿੱਦਿਅਕ ਅਦਾਰਿਆਂ / ਸਾਈਨ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ।
ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਜਸਪ੍ਰੀਤ ਕੌਰ ਨੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਕੂਲਾਂ, ਅਦਾਰਿਆਂ, ਦੁਕਾਨਾਂ, ਦਫ਼ਤਰਾਂ, ਵਿਭਾਗਾਂ, ਨਿਗਮਾਂ ਆਦਿ ਨੂੰ ਇਹ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਇਹਨਾਂ ਹੁਕਮਾਂ ਦੀ ਤੁਰੰਤ ਪਾਲਣਾ ਕਰਦੇ ਹੋਏ ਨਾਮ ਪੱਟੀਆਂ ਜਾਂ ਬੋਰਡਾਂ ਉੱਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਹੀ ਨਾਮ ਲਿਖਣ।
ਪੰਜਾਬ ਸਰਕਾਰ ਜਿੱਥੇ ਪੰਜਾਬ ਸੂਬੇ ਵਿਚਲੇ ਸਰਕਾਰੀ ਅਤੇ ਗ਼ੈਰ ਸਰਕਾਰੀ ਅਦਾਰਿਆਂ ਵਿੱਚ ਦਫ਼ਤਰੀ ਕੰਮਾਂ ਲਈ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਦੀ ਅਪੀਲ ਕਰ ਰਹੀ ਹੈ ਉੱਥੇ ਨਾਲ ਹੀ ਸਭ ਆਮ ਅਤੇ ਖ਼ਾਸ ਲੋਕਾਂ ਨੂੰ ਇਹ ਹਦਾਇਤ ਵੀ ਦਿੱਤੀ ਜਾਂਦੀ ਹੈ ਕਿ ਨਾਮ ਪੱਟੀਆਂ ਅਤੇ ਸਾਈਨ ਬੋਰਡ ਆਦਿ ਉੱਤੇ ਨਾਮ ਲਿਖਣ ਸਮੇਂ ਪੰਜਾਬੀ ਭਾਸ਼ਾ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਵੀ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਦੀਆਂ ਉਪਰੋਕਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।