Deputy Commissioner reviewed the fallow management made farmers aware about new technology hdb – News18 ਪੰਜਾਬੀ

ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ’ਚ ਇਸ ਵਾਰ ਪਰਾਲ਼ੀ ਸਾੜਨ ਦੇ ਘੱਟ ਮਾਮਲੇ ਸਾਹਮਣੇ ਆ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਾ. ਸੋਨਾ ਥਿੰਦ ਦੀ ਅਗਵਾਈ ’ਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਚੱਲਦਿਆਂ ਪਿੰਡ ਹਵਾਰਾ ’ਚ ਡਿਪਟੀ ਕਮਿਸ਼ਨਰ ਥਿੰਦ ਸਰਕਾਰੀ ਅਮਲੇ ਨਾਲ ਖ਼ੁਦ ਖੇਤਾਂ ’ਚ ਪਹੁੰਚੇ।
ਇਹ ਵੀ ਪੜ੍ਹੋ:
ਪੰਜਾਬ ’ਚ ਪੰਚਾਇਤੀ ਚੋਣਾਂ ਰੱਦ ਹੋਣਗੀਆਂ ਜਾਂ ਨਹੀਂ… ਐਕਵੋਕੇਟ ਜਨਰਲ ਨੇ ਸਥਿਤੀ ਕੀਤੀ ਸਪੱਸ਼ਟ
ਇਸ ਮੌਕੇ ਜਿੱਥੇ ਉਨ੍ਹਾਂ ਪਰਾਲੀ ਪ੍ਰਬੰਧਨ ਮਸ਼ੀਨਰੀ ਬੇਲਰ ਤੇ ਰੈਕ ਦੀ ਵਰਤੋਂ ਦਾ ਜਾਇਜ਼ਾ ਲਿਆ ਉਥੇ ਹੀ ਕਿਸਾਨਾਂ ਨੂੰ ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਪ੍ਰਤੀ ਜਾਗਰੂਕ ਵੀ ਕੀਤਾ। ਇਸ ਤੋਂ ਇਲਾਵਾ ਪੂਰੇ ਸੂਬੇ ’ਚ ਇਸ ਵਾਰ ਪਰਾਲ਼ੀ ਸਾੜਨ ਦੀਆਂ ਘਟਨਾਵਾਂ ’ਚ ਕਮੀ ਆਈ ਹੈ। ਸੈਟੇਲਾਈਟ ਤੋਂ ਪ੍ਰਾਪਤ ਅੰਕੜਿਆਂ ਰਾਹੀਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਵਾਰ ਪੰਜਾਬ ’ਚ ਪਰਾਲ਼ੀ ਸਾੜਨ ਦੀਆਂ 33, ਹਰਿਆਣਾ ’ਚ 10 ਅਤੇ ਉੱਤਰਪ੍ਰਦੇਸ਼ ’ਚ ਵੀ 10 ਘਟਨਾਵਾਂ ਹੀ ਸਾਹਮਣੇ ਆਈਆਂ ਹਨ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਸ਼ਹਿਰ ਦੀ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 134, ਮੱਧਮ ਸ਼੍ਰੇਣੀ ’ਚ ਰਿਹਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :