ਮਹਿਲਾ ਨੇ 3 ਪੁੱਤਰਾਂ ਨੂੰ ਦਿੱਤਾ ਜਨਮ, ਕੁਝ ਘੰਟਿਆਂ ‘ਚ ਹੀ ਮਾਂ ਸਣੇ ਚਾਰਾਂ ਨੇ ਤੋੜਿਆ ਦਮ mother and children Death after giving birth to three children – News18 ਪੰਜਾਬੀ

ਲਹਿਰਾਗਾਗਾ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਆਈ ਹੈ। ਇਥੇ ਇਕ ਮਹਿਲਾ ਅਤੇ ਤਿੰਨ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ। ਦਰਅਸਲ, 24 ਸਾਲਾ ਮਹਿਲਾ ਨੇ 3 ਜੁੜਵਾ ਬੱਚਿਆਂ ਨੂੰ ਜਨਮ ਦਿੱਤਾ ਸੀ। ਪਰ ਇਸ ਤੋਂ 6 ਘੰਟੇ ਬਾਅਦ ਮਾਂ ਅਤੇ ਤਿੰਨੇ ਬੱਚਿਆਂ ਨੇ ਦਮ ਤੋੜ ਦਿੱਤਾ।
ਇਸ ਦੁਖਦਾਇਕ ਖ਼ਬਰ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ ਤੇ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਹੈ। ਅੱਜ ਦੁਪਹਿਰ ਤਿੰਨੇ ਬੱਚਿਆਂ ਸਮੇਤ ਔਰਤ ਦਾ ਪਿੰਡ ਕੋਟੜਾ ਦੇ ਸ਼ਮਸ਼ਾਨਘਾਟ ਵਿਚ ਸਸਕਾਰ ਕਰ ਦਿੱਤਾ ਗਿਆ ਹੈ।
ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦਸਿਆ ਕਿ ਉਸ ਦੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ (24) ਨੂੰ ਜਣੇਪੇ ਤੋਂ ਪਹਿਲਾਂ 26 ਅਕਤੂਬਰ ਨੂੰ ਸਾਹ ਲੈਣ ਦੀ ਤਕਲੀਫ਼ ਸ਼ੁਰੂ ਹੋ ਗਈ ਸੀ, ਜਿਸ ਕਰ ਕੇ ਪਰਿਵਾਰ ਵੱਲੋਂ ਮਨਦੀਪ ਕੌਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਦੇਰ ਸ਼ਾਮ ਕਰੀਬ 7.30 ਵਜੇ ਡਾਕਟਰਾਂ ਨੇ ਉਸ ਦੇ ਪੇਟ ਦਾ ਅਪ੍ਰੇਸ਼ਨ ਕਰਕੇ 3 ਬੱਚਿਆਂ ਨੂੰ ਜਨਮ ਦਿਵਾਇਆ, ਜਿਨ੍ਹਾਂ ਵਿਚੋਂ 2 ਮ੍ਰਿਤਕ ਪਾਏ ਗਏ ਅਤੇ ਤੀਸਰੇ ਨੇ ਵੀ 4-5 ਮਿੰਟ ਔਖੇ ਸਾਹ ਲੈਣ ਤੋਂ ਬਾਅਦ ਦਮ ਤੋੜ ਦਿਤਾ।
ਪੁੱਤਰਾਂ ਦੀ ਮੌਤ ਤੋਂ 6 ਘੰਟੇ ਬਾਅਦ ਰਾਤ ਦੇ ਕਰੀਬ 2 ਵਜੇ ਮਨਦੀਪ ਕੌਰ (24) ਨੇ ਵੀ ਦਮ ਤੋੜ ਦਿਤਾ।
- First Published :