Sports
Champions Trophy: ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

Champions Trophy: ਟੀਚੇ ਦਾ ਪਿੱਛਾ ਕਰਦੇ ਹੋਏ ਕਪਤਾਨ ਰੋਹਿਤ ਸ਼ਰਮਾ ਅਤੇ ਗਿੱਲ ਨੇ ਭਾਰਤ ਨੂੰ ਚੰਗੀ ਸ਼ੁਰੂਆਤ ਦਿਵਾਈ ਪਰ ਰੋਹਿਤ 41 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਟੀਮ ਨੇ ਵਿਰਾਟ ਕੋਹਲੀ, ਸ਼੍ਰੇਅਸ ਅਈਅਰ ਅਤੇ ਅਕਸ਼ਰ ਪਟੇਲ ਦੇ ਵਿਕਟ ਗੁਆ ਦਿੱਤੇ।ਕੋਹਲੀ ਨੇ 22 ਦੌੜਾਂ, ਸ਼੍ਰੇਅਸ ਨੇ 15 ਦੌੜਾਂ ਅਤੇ ਅਕਸ਼ਰ ਨੇ ਅੱਠ ਦੌੜਾਂ ਬਣਾਈਆਂ। ਇਸ ਤੋਂ ਬਾਅਦ ਕੇਐਲ ਰਾਹੁਲ ਨੇ ਗਿੱਲ ਨਾਲ ਮਿਲ ਕੇ ਪੰਜਵੀਂ ਵਿਕਟ ਲਈ 87 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਕੇਐਲ ਰਾਹੁਲ 47 ਗੇਂਦਾਂ ਵਿੱਚ ਇੱਕ ਚੌਕੇ ਅਤੇ ਦੋ ਛੱਕਿਆਂ ਦੀ ਮਦਦ ਨਾਲ 41 ਦੌੜਾਂ ਬਣਾਉਣ ਤੋਂ ਬਾਅਦ ਨਾਬਾਦ ਰਹੇ। ਬੰਗਲਾਦੇਸ਼ ਲਈ ਰਿਸ਼ਾਦ ਹੁਸੈਨ ਨੇ ਦੋ ਵਿਕਟਾਂ ਲਈਆਂ ਜਦਕਿ ਤਸਕੀਨ ਅਹਿਮਦ ਅਤੇ ਮੁਸਤਫਿਜ਼ੁਰ ਰਹਿਮਾਨ ਨੂੰ ਇਕ-ਇਕ ਵਿਕਟ ਮਿਲੀ।