election of the president of SGPC became interesting screw between Harjinder Singh Dhami and Bibi Ja – News18 ਪੰਜਾਬੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਇਸ ਵਾਰ ਦਿਲਚਸਪ ਬਣੀਆਂ ਹੋਈਆਂ ਹਨ। ਇੱਕ ਪਾਸੇ ਤਾਂ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ ਤੇ ਦੂਜੇ ਪਾਸੇ ਬਾਗੀ ਧੜਾ ਕਾਫੀ ਮਜ਼ਬੂਤ ਹੁੰਦਾ ਵਿਖਾਈ ਦੇ ਰਿਹਾ ਹੈ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕਠੇ ਹੋ ਗਏ ਹਨ ਤੇ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਨੂੰ ਡਰਾ ਧਮਕਾ ਅਤੇ ਲਾਲਚ ਦੇਕੇ ਵਿਰੋਧੀ ਧੜੇ ਵੱਲ ਨਿਤਰਣ ਲਈ ਕਹਿ ਰਹੇ ਹਨ।
ਇਹ ਵੀ ਪੜ੍ਹੋ:
ਅੰਮ੍ਰਿਤਪਾਲ ਦੇ ਨਾਲ ਸਾਏ ਦੀ ਤਰ੍ਹਾਂ ਰਹਿਣ ਵਾਲਾ ਉਸਦਾ ਕਰੀਬੀ ਗ੍ਰਿਫ਼ਤਾਰ… ਬਰਾਮਦ ਹੋਇਆ ਅਸਲਾ ਅਤੇ ਨਸ਼ਾ
ਧਾਮੀ ਨੇ ਕਿਹਾ ਕਿ ਉਹ ਪਾਰਟੀ ਦੇ ਤੌਰ ’ਤੇ ਉਨ੍ਹਾਂ ਮੈਬਰਾਂ ਦਾ ਧੰਨਵਾਦ ਕਰਦੇ ਹਨ, ਜੋ ਕਿਸ ਵੀ ਲਾਲਚ ਨੂੰ ਮੰਨਣ ਲਈ ਤਿਆਰ ਨਹੀਂ ਹੋਏ ਅਤੇ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਥਕ ਪਾਰਟੀ ਹੋਣ ਦੇ ਨਾਤੇ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਸਰਕਾਰਾਂ ਧਾਰਮਿਕ ਮਸਲੇ ’ਚ ਦਖ਼ਲ ਦੇਣ ਜਾਂ ਸਿੱਧੇ ਤੌਰ ’ਤੇ ਘੁਸਪੈਠ ਕਰਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :