Finance Minister Harpal Cheema reached grain market of Dirba reviewed procurement arrangements hdb – News18 ਪੰਜਾਬੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਦੇ ਦਿੜਬਾ ਦੀ ਅਨਾਜ ਮੰਡੀ ਦੇ ਵਿੱਚ ਪਹੁੰਚੇ ਉਹਨਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਦੇ ਵਿੱਚ ਜੋ ਲਿਫਟਿੰਗ ਦੀ ਦਿੱਕਤ ਆ ਰਹੀ ਸੀ ਉਹ ਹੱਲ ਹੋ ਰਹੀ ਹੈ। ਦਿੜਬਾ ਦੀ ਅਨਾਜ ਮੰਡੀ ਦੇ ਵਿੱਚ ਲਿਫਟਿੰਗ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਕਿਸਾਨਾਂ ਦੀ ਫਸਲ ਦੀ ਵਿਕਰੀ ਹੁਣ ਸਮੇਂ ਸਿਰ ਹੋਵੇਗੀ ਉਹਨਾਂ ਨੇ ਜਾਣਕਾਰੀ ਦਿੰਦੇ ਕਿਹਾ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ।
ਇਹ ਵੀ ਪੜ੍ਹੋ:
ਪਿੰਡ ਵਾਲੇ ਲਾਰੈਂਸ ਬਿਸ਼ਨੋਈ ਨੂੰ ਨਹੀਂ ਮੰਨਦੇ ਗੈਂਗਸਟਰ… ਜਾਣੋ, ਜੁਰਮ ਦੀ ਦੁਨੀਆਂ ਤੋਂ ਪਹਿਲਾਂ ਦੀ ਜ਼ਿੰਦਗੀ ਬਾਰੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਵੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਕੀਤੀ ਸੀ ਅਤੇ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਜੋ ਕੇਂਦਰ ਦੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਹਨ ਉਹ ਵੀ ਜਲਦ ਪੂਰੀਆਂ ਹੋਣਗੀਆਂ ਅਤੇ ਪੰਜਾਬ ਸਰਕਾਰ ਆਪਣੇ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰੀਕੇ ਦੀ ਦਿੱਕਤ ਨਹੀਂ ਆਉਣ ਦਵੇਗੀ।ਉਹਨਾਂ ਅਪੀਲ ਕਰਦੇ ਹੋਏ ਕਿਹਾ ਕਿਸਾਨ ਤਿਉਹਾਰ ਆਪਣੇ ਘਰਾਂ ਦੇ ਵਿੱਚ ਮਨਾਉਣ। ਕਿਉਂਕਿ ਦਿਵਾਲੀ ਦਾ ਤਿਉਹਾਰ ਮਹੱਤਵਪੂਰਨ ਤਿਉਹਾਰ ਹੈ ਕਿਸਾਨਾਂ ਦੀ ਫਸਲ ਦੀ ਖਰੀਦ ਸਮੇਂ ਸਿਰ ਹੋਵੇਗੀ।
ਵਿੱਤ ਮੰਤਰੀ ਨੇ ਦੱਸਿਆ ਕਿ ਉਹਨਾਂ ਦੇ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਤਿਓਹਾਰਾਂ ਦੇ ਮੌਕੇ ਵਪਾਰੀਆਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਜੀਐਸਟੀ ਵਿਭਾਗ ਦੇ ਵੱਲੋਂ ਵਪਾਰੀਆਂ ਦੇ ਉੱਪਰ ਛਾਪੇਮਾਰੀ ਨਾ ਕੀਤੀ ਜਾਵੇ ਤਿਓਹਾਰਾਂ ਦੇ ਸਮੇਂ ਦੇ ਵਿੱਚ ਵਪਾਰੀਆਂ ਨੂੰ ਉਹਨਾਂ ਦਾ ਕੰਮ ਕਰਨ ਦਿੱਤਾ ਜਾਵੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :