A mountain of grief broke on the Punjabi singer, Kamal Khan’s mother passed away mohali mv – News18 ਪੰਜਾਬੀ

ਮੋਹਾਲੀ
‘ਇਸ਼ਕ ਸੂਫੀਆਨਾ’, ‘ਅੰਮੀ’, ‘ਆਵਾਜ਼’ ਅਤੇ ‘ਯਾਰੀਆਂ ਦੀ ਕਸਮ’ ਵਰਗੇ ਸ਼ਾਨਦਾਰ ਗੀਤ ਪੰਜਾਬੀ ਸੰਗੀਤ ਜਗਤ ਦੇ ਝੋਲੀ ਪਾਉਣ ਵਾਲੇ ਗਾਇਕ ਕਮਲ ਖਾਨ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸ ਦਈਏ ਕਿ ਗਾਇਕ ਕਮਲ ਖਾਨ ਦੇ ਮਾਤਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ, ਜਿਸ ਦੀ ਜਾਣਕਾਰੀ ਖੁਦ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਹਾਲ ਹੀ ਵਿੱਚ ਗਾਇਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਸਟੋਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਬੀਤੀ 26 ਦਸੰਬਰ ਨੂੰ ਉਨ੍ਹਾਂ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ, ਇਸ ਤੋਂ ਇਲਾਵਾ ਗਾਇਕ ਨੇ ‘ਮਿਸ ਯੂ ਮਾਂ’ ਨਾਲ ਇੱਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਅਦਾਕਾਰ ਨੇ ਆਪਣੀ ਮਾਂ ਨਾਲ ਕੁੱਝ ਤਸਵੀਰਾਂ ਦੀ ਇੱਕ ਵੀਡੀਓ ਸਾਂਝੀ ਕੀਤੀ। ਹੁਣ ਗਾਇਕ ਦੀ ਇਸ ਪੋਸਟ ਉੱਤੇ ਪੰਜਾਬੀ ਸਿਤਾਰੇ ਵੀ ਕਾਫੀ ਕੁਮੈਂਟ ਕਰ ਰਹੇ ਹਨ ਅਤੇ ਗਾਇਕ ਲਈ ਦੁੱਖ ਜ਼ਾਹਰ ਰਹੇ ਹਨ।
**ਇਹ ਵੀ ਪੜ੍ਹੋ:-**
ਦਾਦੇ ਦੇ ਨਕਸ਼ੇ ਕਦਮਾਂ ‘ਤੇ ਚੱਲੀ ਪੋਤੀ, ਜੁਡੀਸ਼ਰੀ ਦੀ ਪ੍ਰੀਖਿਆ ਟੌਪ ਕਰ ਬਣੀ ਜੱਜ, ਪਰਿਵਾਰ ਨੇ ਮਨਾਏ ਜਸ਼ਨ
ਇਸ ਦੌਰਾਨ ਜੇਕਰ ਗਾਇਕ ਬਾਰੇ ਗੱਲ ਕਰੀਏ ਤਾਂ ਕਮਲ ਖਾਨ ਇੱਕ ਪਲੇਬੈਕ ਗਾਇਕ ਹਨ। 2010 ਵਿੱਚ ਉਨ੍ਹਾਂ ਨੇ ‘ਸਾ ਰੇ ਗਾ ਮਾ’ ਵਿੱਚ ਪੁਰਸਕਾਰ ਜਿੱਤਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬਾਲੀਵੁੱਡ ਫਿਲਮ ਵਿੱਚ ਗੀਤ ‘ਇਸ਼ਕ ਸੂਫ਼ੀਆਨਾ’ ਲਈ ਵੀ ਪੁਰਸਕਾਰ ਮਿਲਿਆ ਹੈ। ਕਮਲ ਖਾਨ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਰਹਿਣ ਵਾਲੇ ਹਨ। ਗਾਇਕ ਨੇ ਹੁਣ ਤੱਕ ਅਨੇਕਾਂ ਦੀ ਗਿਣਤੀ ਵਿੱਚ ਪੰਜਾਬੀ ਗੀਤ ਸੰਗੀਤ ਜਗਤ ਦੀ ਝੋਲੀ ਪਾਏ ਹਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :