National

ਦੀਵਾਲੀ ਮੌਕੇ ਇਕਦਮ ਬਦਲੇ ਮੌਸਮ ਨੇ ਫਿਕਰ ਵਧਾਇਆ, IMD ਦਾ ਅਲਰਟ… Diwali Weather Update, weather update today diwali par kaisa rahega mausam imd rain alert delhi ncr up bihar tamil nadu – News18 ਪੰਜਾਬੀ

Diwali Weather Update: ਮੌਸਮ ਵਿਚ ਆਏ ਇਕਦਮ ਬਦਲਾਅ ਕਾਰਨ ਦੀਵਾਲੀ ਦੀਆਂ ਤਿਆਰੀਆਂ ਵਿਚ ਜੁਟੇ ਲੋਕਾਂ ਦਾ ਫਿਕਰ ਵਧਾ ਦਿੱਤਾ ਹੈ। ਮੌਸਮ ਵਿਭਾਗ ਨੇ ਵੀ ਅਗਲੇ ਦਿਨਾਂ ਵਿਚ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਦਰਅਸਲ, ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਦੀਵਾਲੀ ਤੋਂ ਪਹਿਲਾਂ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦਾ ਅਸਰ ਦੇਸ਼ ਦੇ ਜ਼ਿਆਦਾਤਰ ਸੂਬਿਆਂ ਉਤੇ ਪਵੇਗਾ। ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਠੰਢ ਇਕਦਮ ਜ਼ੋਰ ਫੜ ਸਕਦੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿਚ ਬਾਰਸ਼ ਦੀ ਵੀ ਸੰਭਾਵਨਾ ਹੈ।

ਇਸ਼ਤਿਹਾਰਬਾਜ਼ੀ

ਮੌਸਮ ਵਿਭਾਗ ਨੇ 31 ਅਕਤੂਬਰ ਤੋਂ 1 ਨਵੰਬਰ ਤੱਕ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਤੱਟਵਰਤੀ ਲਕਸ਼ਦੀਪ ਅਤੇ ਦੱਖਣੀ ਕਰਨਾਟਕ ਦੇ ਵੱਖ-ਵੱਖ ਸਥਾਨਾਂ ਉਤੇ ਗਰਜ ਅਤੇ ਬਿਜਲੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ‘ਚ 31 ਅਕਤੂਬਰ ਤੋਂ 3 ਨਵੰਬਰ ਤੱਕ ਮੀਂਹ ਪੈ ਸਕਦਾ ਹੈ। 29 ਅਕਤੂਬਰ ਨੂੰ ਕਰਨਾਟਕ ਦੇ ਤੱਟਵਰਤੀ ਖੇਤਰਾਂ ਵਿਚ ਥੋੜ੍ਹੇ-ਬਹੁਤੇ ਮੀਂਹ ਦੀ ਸੰਭਾਵਨਾ ਹੈ। 29 ਅਕਤੂਬਰ ਤੋਂ 2 ਨਵੰਬਰ ਤੱਕ ਕਰਨਾਟਕ ਦੇ ਅੰਦਰੂਨੀ ਇਲਾਕਿਆਂ ‘ਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੇਰਲ, ਮਾਹੀ ਅਤੇ ਲਕਸ਼ਦੀਪ ‘ਚ 29 ਅਕਤੂਬਰ ਤੋਂ 3 ਨਵੰਬਰ ਤੱਕ ਬਾਰਿਸ਼ ਹੋ ਸਕਦੀ ਹੈ। 1 ਤੋਂ 3 ਨਵੰਬਰ ਤੱਕ ਭਾਰੀ ਤੋਂ ਬਹੁਤ ਭਾਰੀ ਵਰਖਾ ਹੋਣ ਦੀ ਸੰਭਾਵਨਾ ਹੈ।

ਇਸ਼ਤਿਹਾਰਬਾਜ਼ੀ

ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 30 ਅਤੇ 31 ਅਕਤੂਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਓਡੀਸ਼ਾ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ‘ਚ 29 ਅਕਤੂਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਨੂੰ ਲੈ ਕੇ ਨਵੀਂ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਕਿਹਾ ਹੈ ਕਿ ਕੋਲਕਾਤਾ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਗਰਜ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਸ਼ਤਿਹਾਰਬਾਜ਼ੀ

ਅਗਲੇ 24 ਘੰਟਿਆਂ ‘ਚ ਕਿਹੋ ਜਿਹਾ ਰਹੇਗਾ ਮੌਸਮ?
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਓਡੀਸ਼ਾ, ਛੱਤੀਸਗੜ੍ਹ, ਝਾਰਖੰਡ, ਦੱਖਣੀ ਕਰਨਾਟਕ, ਕੇਰਲ ਦੇ ਕੁਝ ਹਿੱਸਿਆਂ, ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਪੂਰਬੀ ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਦੱਖਣੀ ਕੋਂਕਣ ਅਤੇ ਗੋਆ, ਲਕਸ਼ਦੀਪ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਗਿਲਗਿਤ-ਬਾਲਟਿਸਤਾਨ ਦੇ ਉਪਰਲੇ ਇਲਾਕਿਆਂ ‘ਚ ਹਲਕੀ ਬਰਫਬਾਰੀ ਹੋ ਸਕਦੀ ਹੈ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button