SHO ਵੱਲੋਂ ਥਾਣੇ ‘ਚ ਹੀ ਮਹਿਲਾ ਪੁਲਿਸ ਮੁਲਾਜ਼ਮ ਨਾਲ ਗਲਤ ਕੰਮ, ਐਸਪੀ ਨੇ ਕੀਤਾ ਸਸਪੈਂਡ

ਬਿਹਾਰ ਦੇ ਛਪਰਾ ਦੇ ਅਮਨੌਰ ਥਾਣੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇਹ ਥਾਣੇ ਦੇ ਅੰਦਰ ਮਹਿਲਾ ਪੁਲਿਸ ਮੁਲਾਜ਼ਮ ਨਾਲ ਬਦਸਲੂਕੀ ਦਾ ਮਾਮਲਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਨੇ ਥਾਣਾ ਅਮਨੌਰ ਦੇ ਇੰਚਾਰਜ ’ਤੇ ਥਾਣੇ ਵਿੱਚ ਹੀ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲਾਏ ਹਨ। ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਨਾਲ ਥਾਣੇਦਾਰ ਦੇ ਇਸ ਵਤੀਰੇ ਦੀ ਸ਼ਿਕਾਇਤ ਮਿਲਦਿਆਂ ਹੀ ਪੁਲਿਸ ਮਹਿਕਮੇ ‘ਚ ਹੜਕੰਪ ਮੱਚ ਗਿਆ।
ਮਹਿਲਾ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਉਤੇ ਸਾਰਣ ਦੇ ਐਸਪੀ ਕੁਮਾਰ ਅਸ਼ੀਸ਼ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਮਹਿਲਾ ਡੀਐਸਪੀ ਤੋਂ ਕਰਵਾਈ। ਪੁਲਿਸ ਵੱਲੋਂ ਮਿਲੇ ਸਬੂਤਾਂ ਦੇ ਆਧਾਰ ’ਤੇ ਥਾਣਾ ਇੰਚਾਰਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਸਪੱਸ਼ਟੀਕਰਨ ਵੀ ਮੰਗਿਆ ਗਿਆ ਹੈ।
ਇਨ੍ਹਾਂ ਦੋਸ਼ਾਂ ਤਹਿਤ ਕਾਰਵਾਈ ਕੀਤੀ ਗਈ
ਭਾਵੇਂ ਪੁਲਿਸ ਮੁਲਾਜ਼ਮ ਇਸ ਮਾਮਲੇ ਉਤੇ ਕੁਝ ਵੀ ਕਹਿਣ ਤੋਂ ਟਾਲਾ ਵੱਟ ਰਹੇ ਹਨ ਪਰ ਐਸਪੀ ਦੇ ਪ੍ਰੈਸ ਬਿਆਨ ਅਨੁਸਾਰ ਇਸ ਘਟਨਾ ਸਬੰਧੀ ਅੰਦਰੂਨੀ ਸ਼ਿਕਾਇਤ ਕਮੇਟੀ ਦੀ ਰਿਪੋਰਟ ਅਤੇ ਸਿਫ਼ਾਰਿਸ਼ ਦੇ ਆਧਾਰ ’ਤੇ ਥਾਣਾ ਅਮਨੌਰ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਨੁਸ਼ਾਸਨਹੀਣਤਾ, ਡਿਊਟੀ ਵਿੱਚ ਲਾਪਰਵਾਹੀ ਅਤੇ ਪੁਲਿਸ ਦੇ ਅਕਸ ਨੂੰ ਖਰਾਬ ਕਰਨ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਨਾਲ ਹੀ ਵਿਭਾਗੀ ਕਾਰਵਾਈ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਪਹਿਲਾਂ ਵੀ ਸ਼ਿਕਾਇਤ ਮਿਲੀ ਸੀ
ਦੱਸਿਆ ਜਾ ਰਿਹਾ ਹੈ ਕਿ ਅਫਸਰ ਖਿਲਾਫ ਪਹਿਲਾਂ ਹੀ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ। ਪਰ, ਇਸ ਵਾਰ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਪੁਲਿਸ ਵਿਭਾਗ ਨੂੰ ਹੀ ਸਵਾਲਾਂ ਦੇ ਘੇਰੇ ‘ਚ ਪਾ ਦਿੱਤਾ ਹੈ। ਮਹਿਲਾ ਪੁਲਿਸ ਕਰਮੀਆਂ ਨੇ ਇਸ ਸਾਰੀ ਘਟਨਾ ਦੀ ਸ਼ਿਕਾਇਤ ਐਸਪੀ ਨੂੰ ਗੁਪਤ ਰੂਪ ਵਿੱਚ ਕੀਤੀ ਸੀ। ਪੂਰੇ ਮਾਮਲੇ ਦੀ ਜਾਂਚ ਐੱਸ.ਪੀ. ਟਰੈਫਿਕ ਡੀਐਸਪੀ ਬਸੰਤੀ ਟੁੱਡੂ ਨੇ ਕੀਤੀ ਅਤੇ ਜਾਂਚ ਵਿੱਚ ਮਿਲੇ ਸਬੂਤਾਂ ਦੇ ਆਧਾਰ ’ਤੇ ਆਪਣੀ ਰਿਪੋਰਟ ਐਸਪੀ ਨੂੰ ਸੌਂਪੀ, ਜਿਸ ਤੋਂ ਬਾਅਦ ਐਸਪੀ ਨੇ ਕਾਰਵਾਈ ਕੀਤੀ।
ਮਹਿਲਾ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਉਤੇ ਸਾਰਣ ਦੇ ਐਸਪੀ ਕੁਮਾਰ ਅਸ਼ੀਸ਼ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਮਹਿਲਾ ਡੀਐਸਪੀ ਤੋਂ ਕਰਵਾਈ। ਪੁਲਿਸ ਵੱਲੋਂ ਮਿਲੇ ਸਬੂਤਾਂ ਦੇ ਆਧਾਰ ’ਤੇ ਥਾਣਾ ਇੰਚਾਰਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਸਪੱਸ਼ਟੀਕਰਨ ਵੀ ਮੰਗਿਆ ਗਿਆ ਹੈ।