ਪੰਜਾਬ ਸਰਕਾਰ ਨੇ ਨਸ਼ੇ ਨੂੰ ਜੜ੍ਹ ਤੋਂ ਕੀਤਾ ਖਤਮ, ਮੁੜ ਬਣ ਰਿਹਾ ਰੰਗਲਾ ਪੰਜਾਬ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਵਿਚ ਫੈਲੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਖਤ ਕਦਮ ਚੁੱਕੇ ਹਨ। ਪੰਜਾਬ ਵਿੱਚ ਨਸ਼ਾ ਇੱਕ ਵੱਡਾ ਮੁੱਦਾ ਬਣਿਆ ਹੋਇਆ ਸੀ। ਪਿਛਲੇ ਕਾਫੀ ਸਮੇਂ ਤੋਂ ਪੰਜਾਬ ਵਾਸੀ ਇਸ ਨਸ਼ੇ ਦੇ ਦਰਿਆ ਤੋਂ ਪ੍ਰੇਸ਼ਾਨ ਸਨ। ਨਸ਼ਿਆਂ ਕਾਰਨ ਹੁਣ ਤੱਕ ਅਣਗਿਣਤ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਨੌਜਵਾਨ ਕੁੜੀਆਂ ਵੀ ਨਸ਼ਿਆਂ ਦੇ ਜਾਲ ‘ਚ ਫਸ ਗਈਆਂ ਹਨ। ਇਨ੍ਹਾਂ ਨਸ਼ਿਆਂ ਕਾਰਨ ਕਈਆਂ ਦੇ ਘਰ ਉੱਜੜ ਗਏ ਹਨ।
ਪਰ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ‘ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਸ਼ੁਰੂਆਤ ਕੀਤੀ ਹੈ। ਜੋ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ‘ਤੇ ਨਕੇਲ ਕੱਸੇਗੀ।
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ। ਨਸ਼ਾ ਖਤਮ ਕਰਨ ਦੇ ਮਕਸਦ ਨਾਲ ਸੂਬੇ ਵਿੱਚ ਨਸ਼ਾ ਤਸਕਰਾਂ ਦੀਆਂ ਲਗਭਗ 400 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਜੋ ਉਨ੍ਹਾਂ ਨੇ ਨਸ਼ਾ ਵੇਚ ਕੇ ਬਣਾਈਆਂ ਸਨ। ਹਾਲ ਹੀ ‘ਚ ਸੂਬਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ 9000 ਡਰੱਗ ਸਮੱਗਲਰਾਂ ‘ਤੇ ਨਕੇਲ ਕੱਸੀ। ਇਸ ਤੋਂ ਇਲਾਵਾ ਹਰ ਰੋਜ਼ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਅਤੇ ਵੱਡੀ ਮਾਤਰਾ ਵਿੱਚ ਨਸ਼ਾ ਫੜ੍ਹਿਆ ਜਾ ਰਿਹਾ ਹੈ।
ਹੁਣ ਮਾਨ ਸਰਕਾਰ ਨੇ ਨਸ਼ਿਆਂ ਖਿਲਾਫ ਲੜਾਈ ਲਈ ਵੱਡੀ ਯੋਜਨਾ ਬਣਾ ਲਈ ਹੈ। ਇਸ ਤਹਿਤ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਚੰਗੀ ਅਤੇ ਉਚੇਰੀ ਸਿੱਖਿਆ ਦੇ ਕੇ, ਖੇਡਾਂ ਵੱਲ ਮੋੜ ਕੇ ਅਤੇ ਰੁਜ਼ਗਾਰ ਪ੍ਰਦਾਨ ਕਰ ਕੇ ਪੰਜਾਬ ਨੂੰ ‘ਡਰੱਗ ਫ੍ਰੀ ਜ਼ੋਨ ਬਣਾਉਣ ਲਈ ਵਚਨਬੱਧ ਹੈ। ਸਰਕਾਰ ਨੇ ਰਸੂਖਦਾਰ ਲੋਕਾਂ ਨੂੰ ਹੱਥ ਪਾ ਕੇ ਆਪਣੇ ਇਰਾਦੇ ਸਪਸ਼ਟ ਕਰ ਦਿੱਤੇ ਹਨ ਜਿਸਦਾ ਉਦਾਹਰਣ ਬੀਤੇ ਦਿਨੀਂ ਦੇਖਣ ਨੂੰ ਮਿਲੀ।
ਵੱਡੇ ਸਰਚ ਆਪ੍ਰੇਸ਼ਨ ਦੌਰਾਨ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਡਰੱਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਨਸ਼ੇ ਖਿਲਾਫ ਇਕ ਬਹੁਤ ਵੱਡਾ ਕਦਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਪੱਖੀ ਫੈਸਲੇ ਕਰਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਰਿਹਾ ਹੈ।
- First Published :