ਮਸ਼ਹੂਰ YouTuber ਜੋੜੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪੁਲਸ ਨੂੰ ਮਿਲੇ ਹੈਰਾਨ ਕਰਨ ਵਾਲੇ ਸਬੂਤ

ਸੋਸ਼ਲ ਮੀਡੀਆ ਦੇ ਇੰਫਲੁਇੰਸਰ YouTuber ਜੋੜੇ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਉਸ ਦੇ ਕਮਰੇ ਵਿਚ ਸ਼ੱਕੀ ਹਾਲਤ ਵਿਚ ਪਈ ਮਿਲੀ। ਆਸਪਾਸ ਦੇ ਲੋਕਾਂ ਨੇ ਬਦਬੂ ਆਉਣ ‘ਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੁਰੱਖਿਅਤ ਰੱਖਵਾ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਸੇਲਵਰਾਜ (45) ਅਤੇ ਉਸ ਦੀ ਪਤਨੀ ਪ੍ਰਿਆ ਵਜੋਂ ਹੋਈ ਹੈ।
ਇਹ ਘਟਨਾ ਕੇਰਲ ਦੀ ਹੈ, ਇਹ ਦੋਵੇਂ ਵੀਡੀਓ ਬਣਾ ਕੇ ਯੂ-ਟਿਊਬ ‘ਤੇ ਪੋਸਟ ਕਰਦੇ ਸਨ ਅਤੇ ਉਨ੍ਹਾਂ ਦਾ ‘ਸੇਲੂ ਫੈਮਿਲੀ’ ਨਾਂ ਦਾ ਯੂ-ਟਿਊਬ ਚੈਨਲ ਹੈ। ਪੁਲਸ ਮੁਤਾਬਕ ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਆਪਣੀ ਆਖਰੀ ਪੋਸਟ ਪਿਛਲੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਕੀਤੀ ਸੀ। ਜਿਸ ਕਾਰਨ ਤਿੰਨ ਦਿਨ ਪਹਿਲਾਂ ਉਨ੍ਹਾਂ ਦੀ ਮੌਤ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
YouTuber Couple Found Dead At Home In Kerala, Cops Suspect Suicide https://t.co/7hTdv2nNJN pic.twitter.com/BSrfp5814S
— NDTV (@ndtv) October 27, 2024
ਪੋਸਟ ਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ ਪੁਲਸ
ਪੁਲਸ ਮੁਤਾਬਕ ਦੋਵਾਂ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਦੋਵਾਂ ਨੇ ਖੁਦਕੁਸ਼ੀ ਕੀਤੀ ਹੈ ਜਾਂ ਨਹੀਂ, ਇਹ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ।
ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ 1400 ਵੀਡੀਓਜ਼
ਫਿਲਹਾਲ ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਦੋਵਾਂ ਦੇ ਮੋਬਾਈਲ ਰਿਕਾਰਡ ਦੀ ਤਲਾਸ਼ੀ ਲਈ ਜਾ ਰਹੀ ਹੈ। ਦੋਵੇਂ ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਸਨ, ਉਨ੍ਹਾਂ ਦੇ 18000 ਤੋਂ ਵੱਧ ਸਬਸਕ੍ਰਾਈਬਰ ਹਨ ਅਤੇ ਦੋਵੇਂ ਹੁਣ ਤੱਕ ਸੋਸ਼ਲ ਮੀਡੀਆ ‘ਤੇ 1400 ਤੋਂ ਵੱਧ ਵੀਡੀਓਜ਼ ਪੋਸਟ ਕਰ ਚੁੱਕੇ ਹਨ।