Instead of opposing BJP AAP MLAs and Ministers should have been in Mandis says Ravneet Bittu hdb – News18 ਪੰਜਾਬੀ

ਪੰਜਾਬ ’ਚ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵਲੋਂ ਬੈਰਿਕੈਡਿੰਗ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਪੱਗ ਤੱਕ ਢਹਿ ਗਈ ਅਤੇ ਕਈ ਵਰਕਰ ਪਾਣੀ ਦੀ ਤੇਜ਼ ਬੁਛਾੜ ’ਚ ਹੇਠਾਂ ਡਿੱਗ ਪਏ।
ਇਹ ਵੀ ਪੜ੍ਹੋ:
ਬਿਆਸ ਮਰਡਰ ਮਾਮਲੇ ’ਚ ਪੁਲਿਸ ਦੀ ਕਾਰਵਾਈ… ਗੈਂਗਸਟਰ ਲੰਢਾ ਹਰੀਕੇ ਦਾ ਗੁਰਗਾ ਢੇਰ
ਮੀਡੀਆ ਨਾਲ ਗੱਲਬਾਤ ਦੌਰਾਨ ਮੰਤਰੀ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲਾਖੋਰੀ ਵਾਲੀ ਹੈ, ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਕਿਸਾਨਾਂ ਤੋਂ ਹੁਣ ਲੈ ਰਹੀ ਹੈ। ਉੱਧਰ ਇਸ ਸਬੰਧੀ ਬੋਲਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਆਪ ਆਦਮੀ ਪਾਰਟੀ ਦੇ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਆਪਣੀ ਨਾਕਾਮੀ ਦੀ ਠੀਕਰ ਭਾਜਪਾ ਦੇ ਸਿਰ ਭੰਨ ਰਹੇ ਹਨ। ਜਦੋਂ ਮੰਡੀਆਂ ’ਚ ਪ੍ਰਬੰਧ ਕਰਨ ਦਾ ਵੇਲ਼ਾ ਸੀ ਤਾਂ ਪੰਜਾਬ ਸਰਕਾਰ ਵਲੋਂ ਕੁਝ ਨਹੀਂ ਕੀਤਾ ਗਿਆ, ਅੱਜ ਆਪਣਾ ਬਚਾਓ ਕਰਨ ਲਈ ਭਾਜਪਾ ਦੇ ਦਫ਼ਤਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :