Punjab
ਮਾਨ ਸਰਕਾਰ ਵੱਲੋਂ ਦੀਵਾਲੀ ਦਾ ਵੱਡਾ ਤੋਹਫ਼ਾ… – News18 ਪੰਜਾਬੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 4 ਫੀਸਦੀ DA ਵਧਾ ਦਿੱਤਾ ਹੈ। ਵਧੀਆ ਹੋਇਆ DA ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ। ਦੱਸ ਦੇਈਏ ਕਿ ਇਸ ਵਾਧੇ ਦੇ ਨਾਲ ਮਹਿੰਗਾਈ ਭੱਤਾ 42 ਫੀਸਦੀ ਹੋ ਜਾਵੇਗਾ। ਜਿਸਦਾ ਫਾਇਦਾ ਸਾਢੇ 6 ਲੱਖ ਕਰਮਚਾਰੀਆਂ ਨੂੰ ਹੋਵੇਗਾ।
ਇਸ ਦੀ ਜਾਣਕਰੀ ਟਵੀਟ ਕਰਕੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ।ਟਵੀਟ ‘ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ‘ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ’, 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ‘ਤੇ ਮਹਿੰਗਾਈ ਰਾਹਤ 4 ਫੀਸਦੀ ( 38 ਫੀਸਦੀ ਤੋਂ ਵਧਾ ਕੇ 42 ਫੀਸਦੀ ) ਕਰਨ ਦਾ ਫੈਸਲਾ ਕੀਤਾ ਹੈ।
— Bhagwant Mann (@BhagwantMann)
October 30, 2024
ਇਸ਼ਤਿਹਾਰਬਾਜ਼ੀ
- First Published :