message of celebrating Green Diwali from children people being made aware by organizing rally hdb – News18 ਪੰਜਾਬੀ

ਪੰਜਾਬ ਵਿੱਚ ਦਿਨੋ-ਦਿਨ ਵਧ ਰਹੇ ਪ੍ਰਦੂਸ਼ਣ ਨੂੰ ਵੇਖਦਿਆਂ ਹੋਇਆਂ ਪੰਜਾਬ ਸਰਕਾਰ ਦੇ ਵੱਲੋਂ ਗਰੀਨ ਦੀਵਾਲੀ ਮਨਾਉਣ ਦੀ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਨਾਭਾ ਦੀ ਸਭ ਤਹਿਸੀਲ ਭਾਦਸੋ ਦੇ ਸਰਕਾਰੀ ਸਕੂਲ ਸਹੋਲੀ ਦੇ ਨੰਨੇ ਮੁੰਨੇ ਵਿਦਿਆਰਥੀਆਂ ਦੇ ਵੱਲੋਂ ਰੈਲੀ ਕੱਢ ਕੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੇ ਲਈ ਜਾਗਰੂਕ ਕੀਤਾ ਗਿਆ, ਤਾਂ ਜੋ ਲੋਕ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ।
ਇਹ ਵੀ ਪੜ੍ਹੋ:
ਬਿਆਸ ਮਰਡਰ ਮਾਮਲੇ ’ਚ ਪੁਲਿਸ ਦੀ ਕਾਰਵਾਈ… ਗੈਂਗਸਟਰ ਲੰਢਾ ਹਰੀਕੇ ਦਾ ਗੁਰਗਾ ਢੇਰ
ਇਸ ਮੌਕੇ ਨੰਨੇ ਮੁੰਨੇ ਵਿਦਿਆਰਥੀਆਂ ਦੇ ਵੱਲੋਂ ਬੂਟੇ ਵੀ ਲਗਾਏ ਗਏ, ਤਾਂ ਜੋ ਵਾਤਾਵਰਨ ਹਰਿਆ ਭਰਿਆ ਬਣਿਆ ਰਹੇ। ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਜੀਤ ਸਿੰਘ ਨੋਹਰਾ ਅਤੇ ਸਰਕਾਰੀ ਸਕੂਲ ਸਹੌਲੀ ਦੇ ਮੁੱਖ ਅਧਿਆਪਕ ਗੁਰਮੀਤ ਸਿੰਘ ਨਿਰਮਾਣ ਨੇ ਕਿਹਾ ਕਿ ਅੱਜ ਸਾਡੇ ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਦੇ ਵੱਲੋਂ ਸਮਾਜ ਨੂੰ ਚੰਗਾ ਸੁਨੇਹਾ ਦੇਣ ਦੇ ਲਈ ਇੱਕ ਨਵੇਕਲੀ ਪਹਿਲ ਕਦਮੀ ਦਿਖਾਉਂਦਿਆਂ ਹੋਇਆਂ ਲੋਕਾਂ ਨੂੰ ਜਾਗਰੂਤ ਕੀਤਾ ਗਿਆ ਕਿ ਲੋਕ ਗਰੀਨ ਦੀਵਾਲੀ ਮਨਾਉਣ ਤਾਂ ਜੋ ਪ੍ਰਦੂਸ਼ਣ ਤੋ ਬਚਿਆ ਜਾ ਸਕੇ।
ਇਹਨਾਂ ਬੱਚਿਆਂ ਦੇ ਵੱਲੋਂ ਬੂਟੇ ਵੀ ਲਗਾਏ ਗਏ ਹਨ ਤਾਂ ਜੋ ਵਾਤਾਵਰਨ ਹਰਿਆ ਭਰਿਆ ਬਣਿਆ ਰਹੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :