police took up the task of stopping pollution… made people aware of harm of stubble burning hdb – News18 ਪੰਜਾਬੀ

ਖੇਤਾਂ ਦੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰਸ਼ਾਸਨ ਲਗਾਤਾਰ ਕੋਸ਼ਿਸ਼ਾਂ ਕਰਦਾ ਆ ਰਿਹਾ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੀ ਹੈ। ਦਿਵਾਲੀ ਮੌਕੇ ਪ੍ਰਦੂਸ਼ਣ ਘੱਟ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ ਇਹ ਤਸਵੀਰਾਂ ਖੰਨਾ ਦੇ ਪਿੰਡ ਤੋਂ ਸਾਹਮਣੇ ਆਈਆਂ ਹਨ ਜਿੱਥੇ ਡੀਐਸਪੀ ਅੰਮ੍ਰਿਤਪਾਲ ਸਿੰਘ ਭਾਟੀ ਵੱਲੋਂ ਪਿੰਡ ਵਾਸੀਆਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਿਆ ਗਿਆ।
ਇਹ ਵੀ ਪੜ੍ਹੋ:
ਬਜ਼ਾਰ ’ਚ ਮਿਠਾਈਆਂ ਵਾਂਗ ਵਿਕ ਰਹੇ ਪਟਾਕੇ… ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ’ਚ ਪ੍ਰਸ਼ਾਸ਼ਨ ਵਲੋਂ ਕੋਈ ਕਾਰਵਾਈ ਨਹੀਂ
ਇਸ ਸਬੰਧੀ ਡੀਐਸਪੀ ਨੇ ਦੱਸਿਆ ਕਿ ਉਹਨਾਂ ਦੇ ਜ਼ਿਲ੍ਹੇ ਦੇ ਵਿੱਚ ਕੋਈ ਵੀ ਪਰਾਲੀ ਨੂੰ ਸਾੜਨ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਜਿਸ ਲਈ ਉਹ ਆਪਣੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦੇ ਹਨ ਉਹਨਾਂ ਦੱਸਿਆ ਕਿ ਕਿਸਾਨਾਂ ਦੇ ਵੱਲੋਂ ਲਗਾਤਾਰ ਪਰਾਲ਼ੀ ਦੇ ਵਿੱਚ ਅੱਗ ਲਗਾਈ ਜਾ ਰਹੀ ਹੈ ਜਿਸ ਕਰਕੇ ਪ੍ਰਦੂਸ਼ਣ ਵੱਧਦਾ ਜਾ ਰਿਹਾ ਹੈ।
ਹੁਣ ਤਿਉਹਾਰਾਂ ਦੇ ਮੌਕੇ ਲੋਕਾਂ ਦੇ ਵੱਲੋਂ ਪਟਾਕੇ ਚਲਾਏ ਜਾਣੇ ਹਨ ਜਿਸ ਕਰਕੇ ਪ੍ਰਦੂਸ਼ਣ ਹੋਰ ਵੀ ਵੱਧ ਜਾਵੇਗਾ। ਇਸ ਸਬੰਧੀ ਉਨਾਂ ਦੇ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਘੱਟ ਤੋਂ ਘੱਟ ਪਟਾਕੇ ਚਲਾਉਣ ਤਾਂ ਕਿ ਪ੍ਰਦੂਸ਼ਣ ਜਿਆਦਾ ਨਾ ਵੱਧ ਸਕੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :