ਦੀਵਾਲੀ ਤੋਂ ਬਾਅਦ ਵੀ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ, ਇਹ ਹੈ ਕੀਮਤਾਂ ਵਧਣ ਦਾ ਮੁੱਖ ਕਾਰਨ…

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਧਨਤੇਰਸ ਤੋਂ ਬਾਅਦ ਸੋਨੇ ਦੀ ਕੀਮਤ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਅੱਜ ਦੀਵਾਲੀ ਦੇ ਅਗਲੇ ਦਿਨ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਹਾਲਾਂਕਿ ਦੇਸ਼ ਦੇ ਕਈ ਰਾਜਾਂ ਵਿੱਚ ਅੱਜ ਦੀਵਾਲੀ ਮਨਾਈ ਜਾ ਰਹੀ ਹੈ। 10 ਗ੍ਰਾਮ ਸੋਨਾ 500 ਰੁਪਏ ਤੱਕ ਮਹਿੰਗਾ ਹੋ ਗਿਆ ਹੈ।
24 ਕੈਰੇਟ ਸੋਨੇ ਦੀ ਕੀਮਤ ਕਰੀਬ 81,00 ਰੁਪਏ ਦੇ ਆਸ ਪਾਸ ਹੈ। ਇਸ ਦੇ ਨਾਲ ਹੀ 22 ਕੈਰੇਟ ਸੋਨੇ ਦੀ ਕੀਮਤ 73,800 ਰੁਪਏ ਦੇ ਪੱਧਰ ‘ਤੇ ਹੈ। ਜਦਕਿ ਚਾਂਦੀ 11,900 ਰੁਪਏ ‘ਤੇ ਹੈ। ਚਾਂਦੀ ਦੀ ਕੀਮਤ ‘ਚ ਗਿਰਾਵਟ ਆਈ ਹੈ।
ਕਿਵੇਂ ਤੈਅ ਹੁੰਦੀ ਹੈ ਸੋਨੇ ਦੀ ਕੀਮਤ ?
ਦੇਸ਼ ਭਰ ਵਿੱਚ ਸੋਨੇ ਦੀਆਂ ਕੀਮਤਾਂ ਕਈ ਫੈਕਟਰਸ ‘ਤੇ ਨਿਰਭਰ ਕਰਦੀਆਂ ਹਨ। ਜਿਨ੍ਹਾਂ
ਵਿੱਚ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਸਥਿਤੀ ਅਤੇ ਮੁਦਰਾ ਵਟਾਂਦਰਾ ਦਰਾਂ ਸ਼ਾਮਿਲ ਹਨ। ਜਦੋਂ ਗਲੋਬਲ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਇਸ ਦਾ ਅਸਰ ਭਾਰਤੀ ਬਾਜ਼ਾਰ ‘ਤੇ ਵੀ ਪੈਂਦਾ ਹੈ। ਇਸ ਤੋਂ ਇਲਾਵਾ ਤਿਉਹਾਰੀ ਸੀਜ਼ਨ ਦੌਰਾਨ ਮੰਗ ਵਧਣ ਨਾਲ ਵੀ ਸੋਨੇ ਦੀਆਂ ਕੀਮਤਾਂ ਵਧ ਜਾਂਦੀਆਂ ਹਨ।
ਸੋਨੇ ਦੀਆਂ ਕੀਮਤਾਂ ਕਿਉਂ ਵਧ ਰਹੀਆਂ ਹਨ?
ਭਾਰਤ ਵਿੱਚ ਮੌਸਮੀ ਮੰਗ ਅਤੇ ਪੱਛਮੀ ਏਸ਼ੀਆ ਸੰਘਰਸ਼ ਤੋਂ ਭੂ-ਰਾਜਨੀਤਿਕ ਜੋਖਮਾਂ ਵਰਗੇ ਕਈ ਹੋਰ ਕਾਰਕਾਂ ਦਾ ਪ੍ਰਭਾਵ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਜੁਲਾਈ ‘ਚ ਸਰਕਾਰ ਵੱਲੋਂ ਸੋਨੇ ਅਤੇ ਹੋਰ ਧਾਤਾਂ ‘ਤੇ ਕਸਟਮ ਡਿਊਟੀ ‘ਚ ਕਟੌਤੀ ਕਰਨ ਤੋਂ ਬਾਅਦ ਸਥਾਨਕ ਬਾਜ਼ਾਰਾਂ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਸੱਤ ਫੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਸੀ। ਹੁਣ ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਕਾਰਨ ਮੰਗ ਵਧਣ ਲੱਗੀ ਹੈ।
- First Published :