Jagmeet Brar left the election field know support to a candidate or a party in Giddarbaha hdb – News18 ਪੰਜਾਬੀ

ਪੰਜਾਬ ਹੀ ਨਹੀਂ ਦੇਸ਼ ਵਿਦੇਸ਼ ਵਿੱਚ ਗਿੱਦੜਬਾਹਾ ਜ਼ਿਮਨੀ ਚੋਣ ਤੇ ਨਿਗ੍ਹਾ ਬਣੀ ਹੋਈ ਹੈ । ਪੰਜਾਬ ਦੇ 4 ਹਲਕਿਆਂ ’ਚ ਹੋਣ ਜਾ ਰਹੀ ਜ਼ਿਮਨੀ ਚੋਣਾਂ ਵਿਚੋਂ ਸਬ ਤੋਂ ਹਾਟ ਸੀਟ ਗਿਦੜਬਾਹਾਂ ਬਣੀ ਹੋਈ ਹੈ । ਇਥੇ AAP ਤੋਂ ਹਰਦੀਪ ਸਿੰਘ ਢਿੱਲੋਂ, ਕਾਂਗਰਸ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਅਤੇ BJP ਤੋਂ ਮਨਪ੍ਰੀਤ ਬਾਦਲ ਦੀ ਸਿੱਧੇ ਤੋਰ ਤੇ ਟਕਰ ਦੱਸੀ ਜਾ ਰਹੀ ਹੈ।ਕੁਲ 15 ਉਮੀਦਵਾਰ ਚੋਣ ਮੈਦਾਨ ਵਿੱਚ ਸੀ ਅੱਜ ਕਾਗਜ਼ ਵਾਪਿਸ ਲੈਣ ਦੇ ਆਖਰੀ ਦਿਨ ਅਜ਼ਾਦ ਉਮੀਦਵਾਰ ਦੇ ਤੋਰ ਤੇ ਕਾਗਜ਼ ਭਰਨ ਵਾਲੇ ਸਾਬਕਾ MP ਜਗਮੀਤ ਬਰਾੜ ਨੇ ਪ੍ਰੇਸ ਕੋਨਫ਼ੇਰਸ ਕਰ ਚੋਣ ਨਾ ਲੜਨ ਦਾ ਫੈਸਲਾ ਲਿਆ।
ਇਹ ਵੀ ਪੜ੍ਹੋ:
ਬਿਆਸ ਮਰਡਰ ਮਾਮਲੇ ’ਚ ਪੁਲਿਸ ਦੀ ਕਾਰਵਾਈ… ਗੈਂਗਸਟਰ ਲੰਢਾ ਹਰੀਕੇ ਦਾ ਗੁਰਗਾ ਢੇਰ
ਉਨ੍ਹਾਂ ਦੱਸਿਆ ਕਿ 21 ਮੈਂਬਰੀ ਕਮੇਟੀ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾ ਤਾਂ ਉਹ ਕਿਸੇ ਉਮੀਦਵਾਰ ਨੂੰ ਸਮਰਥਨ ਕਰ ਰਹੇ ਹਨ ਅਤੇ ਨਾ ਹੀਂ ਕਾਂਗਰਸ ’ਚ ਸ਼ਾਮਲ ਹੋ ਰਹੇ ਹਨ।
ਇਸ ਦੌਰਾਨ ਬਰਾੜ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਜੋ ਗਿੱਦੜਬਾਹਾ ਤੋਂ ਚੋਣ ਲੜ ਰਹੇ ਹਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਜੋ ਬੱਸਾਂ ਦੀ ਬਾਡੀ ’ਚ ਜੋ ਘਪਲਾ ਕੀਤਾ ਹੈ, ਉਸਦੀ ਜਾਂਚ ਹੋਣੀ ਚਾਹੀਦੀ ਹੈ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :