Congress leaders reach Election Commission office with demand postponed of panchayat elections hdb – News18 ਪੰਜਾਬੀ

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ ਲੈਕੇ ਕੋਈ ਸ਼ੰਕਾ ਨਹੀਂ ਹੈ, ਅਤੇ ਨਿਰਵਿਘਨ 15 ਅਕਤੂਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਪਰ ਉੱਧਰ ਹਾਈ ਕੋਰਟ ’ਚ 700 ਤੋਂ ਵੱਧ ਪਟੀਸ਼ਨਾਂ ’ਤੇ ਸੁਣਵਾਈ ਜਾਰੀ ਹੈ। ਵਿਰੋਧੀ ਧਿਰਾਂ ਕਾਂਗਰਸ ਅਤੇ ਅਕਾਲੀ ਦਲ ਵਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜ਼ਬਰਦਸਤੀ ਰੱਦ ਕੀਤੇ ਗਏ ਹਨ।
ਇਹ ਵੀ ਪੜ੍ਹੋ:
ਕ੍ਰੇਡਿਟ ਕਾਰਡ ਅਪਡੇਟ ਬਹਾਨੇ 85 ਹਜ਼ਾਰ ਦੀ ਠੱਗੀ… ਸਾਈਬਰ ਕ੍ਰਾਈਮ ਯੂਨਿਟ ਨੇ ਦਬੋਚੇ ਠੱਗ, ਪੈਸੇ ਕਰਵਾਏ ਵਾਪਸ
ਹਾਈ ਕੋਰਟ ਨੇ ਜਿਨ੍ਹਾਂ ਪਿੰਡਾਂ ਦੀਆਂ ਚੋਣਾਂ ’ਤੇ ਰੋਕ ਲਗਾਈ ਸੀ, ਉਸ ਦੀ ਸੁਣਵਾਈ ਸੋਮਵਾਰ ਨਿਰਧਾਰਿਤ ਕੀਤੀ ਸੀ। ਸੂਬੇ ’ਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ’ਚ 1 ਕਰੋੜ 33 ਲੱਖ ਵੋਟਰ ਇਸ ਵਾਰ ਆਪਣੇ ਹੱਕਾਂ ਦੀ ਵਰਤੋਂ ਕਰਨਗੇ।
ਉੱਧਰ ਇਸ ਮਾਮਲੇ ’ਚ ਕਾਂਗਰਸੀ ਆਗੂਆਂ ਦਾ ਵਫ਼ਦ ਸੂਬਾ ਚੋਣ ਕਮਿਸ਼ਨ ਦਫ਼ਤਰ ਪਹੁੰਚਿਆ, ਜਿੱਥੇ ਉਨ੍ਹਾਂ ਚੋਣ ਕਮਿਸ਼ਨਰ ਨੂੰ ਚੋਣਾਂ ਰੱਦ ਕਰਨ ਦੀ ਬਜਾਏ 3 ਹਫ਼ਤੇ ਮੁਲਤਵੀ ਕਰਨ ਦੀ ਮੰਗ ਕੀਤੀ। ਉਨ੍ਹਾਂ ਚੋਣ ਪ੍ਰਕਿਰਿਆ ਦੌਰਾਨ ਵੀਡੀਓਗ੍ਰਾਫ਼ੀ ਸਮੇਤ ਬੈਲਟ ਪੇਪਰਾਂ ’ਤੇ ਹੋਲੋਗ੍ਰਾਮ ਲਗਾਉਣ ਦੀ ਮੰਗ ਕੀਤੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।