body of the wife buried in the house due to murder man had married a migrant woman hdb – News18 ਪੰਜਾਬੀ

ਅੰਮ੍ਰਿਤਸਰ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਜ਼ਮੀਨ ਵਿਚ ਦੱਬ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਰਿਆਮ ਸਿੰਘ ਨੇ 15 ਸਾਲ ਪਹਿਲੇ ਇੱਕ ਪ੍ਰਵਾਸੀ ਔਰਤ ਨਾਲ ਵਿਆਹ ਕਰਵਾਇਆ ਸੀ ਤੇ ਪਿਛਲੇ ਦਿਨੀਂ ਕਿਸੇ ਗੱਲ ਨੂੰ ਲੈ ਕੇ ਉਸਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਲਾਸ਼ ਨੂੰ ਜ਼ਮੀਨ ਦੇ ਹੇਠਾਂ ਦੱਬ ਦਿੱਤਾ।
ਇਹ ਵੀ ਪੜ੍ਹੋ:
ਪਟਾਕੇ ਚਲਾਉਣ ’ਤੇ ਭੜਕਿਆ ਸਰਪੰਚ… ਝਗੜੇ ਦੌਰਾਨ ਫਾਈਰਿੰਗ ’ਚ 1 ਸ਼ਖ਼ਸ ਦੀ ਮੌਤ
ਇਸ ਗੱਲ ਦਾ ਜਦੋਂ ਪਿੰਡ ਵਾਲਿਆਂ ਨੂੰ ਪਤਾ ਲੱਗਾ ਤਾਂ ਉਹਨਾਂ ਨੇ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਉੱਥੇ ਹੀ ਦੋਸ਼ੀ ਵਰਿਆਮ ਸਿੰਘ ਦਾ ਭਰਾ ਸਤਨਾਮ ਸਿੰਘ ਵੀ ਘਟਨਾ ਵਾਲੀ ਜਗ੍ਹਾ ਤੇ ਪੁੱਜਾ ਤੇ ਉਸ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਤੋਂ 15 ਸਾਲ ਪਹਿਲੇ ਇਸ ਵੇਲੇ ਪ੍ਰਵਾਸੀ ਔਰਤ ਨਾਲ ਵਿਆਹ ਕਰਵਾਇਆ ਸੀ।
ਉਹਨਾਂ ਦੱਸਿਆ ਕਿ ਇਸ ਦੇ ਕੋਈ ਵੀ ਔਲਾਦ ਨਹੀਂ ਹੈ, ਤੇ ਪਿੰਡ ਵਿੱਚ ਵੀ ਇਸ ਨੂੰ 15 ਸਾਲ ਰਹਿੰਦੇ ਨੂੰ ਹੋ ਗਏ ਹਨ।ਪੁਲਿਸ ਦੇ ਅਧਿਕਾਰੀ ਵੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :