Winter Vacation- ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 6 ਜਨਵਰੀ ਤੱਕ ਬੰਦ ਰਹਿਣਗੇ ਸਾਰੇ ਸਕੂਲ

Winter Vacation in Madhya Pradesh Schools- ਪੂਰੇ ਭਾਰਤ ਵਿਚ ਠੰਢ ਜ਼ੋਰ ਫੜ ਰਹੀ ਹੈ। ਇਸ ਦੌਰਾਨ ਧੁੰਦ ਕਾਰਨ ਵੀ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਨੂੰ ਵੇਖਦੇ ਹੋਏ ਮੱਧ ਪ੍ਰਦੇਸ਼ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।
ਮੱਧ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ 31 ਦਸੰਬਰ 2024 ਤੋਂ 4 ਜਨਵਰੀ 2025 ਤੱਕ ਪੰਜ ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਕੂਲ ਬੰਦ ਰਹਿਣਗੇ। ਇਸ ਦੇ ਨਾਲ ਹੀ 6 ਜਨਵਰੀ 2025 ਨੂੰ ਐਤਵਾਰ ਹੋਣ ਕਾਰਨ ਸਕੂਲਾਂ ‘ਚ ਛੁੱਟੀ ਇਕ ਦਿਨ ਹੋਰ ਵਧ ਜਾਵੇਗੀ, ਜਿਸ ਕਾਰਨ ਇਸ ਵਾਰ ਮੱਧ ਪ੍ਰਦੇਸ਼ ‘ਚ ਕੁੱਲ ਛੇ ਦਿਨਾਂ ਦੀਆਂ ਛੁੱਟੀਆਂ ਹੋਣਗੀਆਂ।
ਮੱਧ ਪ੍ਰਦੇਸ਼ ਸਰਕਾਰ ਦੇ ਇਸ ਫੈਸਲੇ ਨਾਲ ਬੱਚਿਆਂ ਨੂੰ ਹੀ ਨਹੀਂ ਬਲਕਿ ਅਧਿਆਪਕਾਂ ਨੂੰ ਵੀ ਰਾਹਤ ਮਿਲੇਗੀ। ਇਸ ਦੌਰਾਨ ਨਵੇਂ ਸਾਲ ਦਾ ਦਿਨ ਵੀ 1 ਜਨਵਰੀ 2025 ਨੂੰ ਆਉਂਦਾ ਹੈ ਅਤੇ ਛੁੱਟੀ ਹੋਣ ਕਾਰਨ ਬੱਚੇ ਅਤੇ ਅਧਿਆਪਕ ਇਸ ਦਿਨ ਨੂੰ ਆਸਾਨੀ ਨਾਲ ਮਨਾ ਸਕਣਗੇ।
ਉਧਰ, ਬੰਗਾਲ ਦੀ ਖਾੜੀ ਵਿਚੋਂ ਉੱਠੇ ਚੱਕਰਵਾਤੀ ਤੂਫਾਨ ‘ਫੈਂਗਲ’ ਨੇ ਹੁਣ ਗੰਭੀਰ ਰੂਪ ਧਾਰਨ ਕਰ ਲਿਆ ਹੈ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ (RMC) ਚੇਨਈ ਦੇ ਅਨੁਸਾਰ ਚੱਕਰਵਾਤ ਫੈਂਗਲ ਅੱਜ ਸ਼ਨੀਵਾਰ ਦੁਪਹਿਰ ਨੂੰ ਚੇਨਈ ਦੇ ਨੇੜੇ ਲੈਂਡਫਾਲ ਕਰਨ ਦੀ ਸੰਭਾਵਨਾ ਹੈ। ਇਸ ਦੌਰਾਨ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ ਅਤੇ ਮਛੇਰਿਆਂ ਨੂੰ ਘਰ ਰਹਿਣ ਲਈ ਕਿਹਾ ਗਿਆ ਹੈ ਕਿਉਂਕਿ ਚੱਕਰਵਾਤ ਪੁਡੂਚੇਰੀ ਦੇ ਨੇੜੇ ਜਾਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਉੱਚੀਆਂ ਲਹਿਰਾਂ ਲਈ ਚਿਤਾਵਨੀ ਜਾਰੀ ਕੀਤੀ ਹੈ।
ਚੱਕਰਵਾਤ ਦੇ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਤੱਟਾਂ ਨਾਲ ਟਕਰਾਉਣ ਦੀ ਸੰਭਾਵਨਾ ਹੈ। ਚੱਕਰਵਾਤੀ ਤੂਫਾਨ 90 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਨਾਲ ਤੱਟ ਨਾਲ ਟਕਰਾਏਗਾ। ਆਈਐਮਡੀ ਨੇ ਚੱਕਰਵਾਤੀ ਤੂਫ਼ਾਨ ਦੇ ਪ੍ਰਭਾਵ ਕਾਰਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਨੂੰ ਵੀ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਚੱਕਰਵਾਤੀ ਤੂਫਾਨ ਦੇ ਪ੍ਰਭਾਵ ਦੇ ਮੱਦੇਨਜ਼ਰ ਚੇਨਈ ਹਵਾਈ ਅੱਡੇ ਤੋਂ 13 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
- First Published :