ਤੇਜ਼ ਰਫਤਾਰ ਸਕਾਰਪੀਓ ਝੱਪੜ ਵਿਚ ਵੜੀ, ਇੱਕੋ ਪਰਿਵਾਰ ਦੇ 4 ਜੀਆਂ ਸਣੇ 6 ਦੀ ਮੌਤ

ਛੱਤੀਸਗੜ੍ਹ ਦੇ ਬਲਰਾਮਪੁਰ ਵਿਚ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਸਕਾਰਪੀਓ ਬੇਕਾਬੂ ਹੋ ਕੇ ਝੱਪੜ ਵਿਚ ਜਾ ਵੜੀ।
ਇਸ ਹਾਦਸੇ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸੇ ਤਰ੍ਹਾਂ ਗੱਡੀ ਬੇਕਾਬੂ ਹੋ ਗਈ ਅਤੇ ਝੱਪੜ ਵਿਚ ਜਾ ਵੜੀ। ਇਸ ਵਿਚ ਸਵਾਰ ਲੋਕ ਅੰਦਰ ਹੀ ਫਸ ਗਏ ਅਤੇ ਸਾਰਿਆਂ ਦੀ ਮੌਤ ਹੋ ਗਈ। ਇਹ ਝੱਪੜ 10 ਫੁੱਟ ਤੋਂ ਜ਼ਿਆਦਾ ਡੂੰਘਾ ਹੋਣ ਕਾਰਨ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਹ ਸੜਕ ਦੇ ਨੇੜੇ ਬਣਿਆ ਹੋਇਆ ਹੈ।
ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 8.30 ਵਜੇ ਸਕਾਰਪੀਓ ਲਾਡੂਵਾ ਪਿੰਡ ਵਿਚ ਇਕ ਛੱਪੜ ਵਿਚ ਜਾ ਵੜੀ ਸੀ। ਇਸ ਤੋਂ ਬਾਅਦ ਰੌਲਾ ਪੈ ਗਿਆ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਉਧਰ, ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪੁੱਜੀ ਅਤੇ ਫਿਰ ਜੇਸੀਬੀ ਦੀ ਮਦਦ ਨਾਲ ਸਕਾਰਪੀਓ ਨੂੰ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਦੇ ਦਰਵਾਜ਼ੇ ਬੰਦ ਸਨ ਅਤੇ ਕਿਸੇ ਕਾਰਨ ਲੋਕ ਅੰਦਰ ਫਸੇ ਰਹੇ।
ਡਰਾਈਵਰ ਦੀ ਬਚ ਗਈ ਜਾਨ
ਪੁਲਿਸ ਨੇ ਦੱਸਿਆ ਕਿ ਸਕਾਰਪੀਓ ‘ਚ ਸਵਾਰ ਲੋਕ ਸੂਰਜਪੁਰ ਜਾ ਰਹੇ ਸਨ ਅਤੇ ਇਸ ‘ਚ ਇਕ ਹੀ ਪਰਿਵਾਰ ਦੇ ਚਾਰ ਮੈਂਬਰ ਮੌਜੂਦ ਸਨ, ਜਿਨ੍ਹਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਡਰਾਈਵਰ ਬਾਲੇਸ਼ਵਰ ਪ੍ਰਜਾਪਤੀ ਦੀ ਜਾਨ ਤਾਂ ਬਚ ਗਈ ਪਰ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਰਾਜਪੁਰ ਦੇ ਬੀਐਮਓ ਡਾਕਟਰ ਰਾਮ ਪ੍ਰਸਾਦ ਨੇ ਦੱਸਿਆ ਕਿ ਜ਼ਖ਼ਮੀ ਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮ੍ਰਿਤਕ ਦੇ ਵਾਰਸਾਂ ਨੂੰ ਦੇ ਦਿੱਤੀ ਗਈ ਹੈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸੇ ਤਰ੍ਹਾਂ ਗੱਡੀ ਬੇਕਾਬੂ ਹੋ ਗਈ ਅਤੇ ਝੱਪੜ ਵਿਚ ਜਾ ਵੜੀ। ਇਸ ਵਿਚ ਸਵਾਰ ਲੋਕ ਅੰਦਰ ਹੀ ਫਸ ਗਏ ਅਤੇ ਸਾਰਿਆਂ ਦੀ ਮੌਤ ਹੋ ਗਈ। ਇਹ ਝੱਪੜ 10 ਫੁੱਟ ਤੋਂ ਜ਼ਿਆਦਾ ਡੂੰਘਾ ਹੋਣ ਕਾਰਨ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਹ ਸੜਕ ਦੇ ਨੇੜੇ ਬਣਿਆ ਹੋਇਆ ਹੈ।