Punjab
ਦੁਕਾਨ ਤੋਂ ਪਟਾਕੇ ਚੁੱਕਦੇ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਵਾਇਰਲ, SSP ਵੱਲੋਂ ਜਾਂਚ ਦੇ ਹੁਕਮ

ਪੁਲਿਸ ਮੁਲਾਜ਼ਮ ਵੱਲੋਂ ਫਰੀਦਕੋਟ ਵਿੱਚ ਇੱਕ ਸਟਾਲ ਤੋਂ ਪਟਾਕੇ ਚੁੱਕਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਐਸਐਸਪੀ ਡਾ: ਪ੍ਰਗਿਆ ਜੈਨ ਨੇ ਕਾਰਵਾਈ ਕਰਦੇ ਹੋਏ ਸਬੰਧਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਐਸਪੀ ਜਸਮੀਤ ਸਿੰਘ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕੀਤੀ ਹੈ ਅਤੇ ਦੋਸ਼ੀ ਪਾਏ ਜਾਣ ‘ਤੇ ਪੁਲਿਸ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
- First Published :