ਕੈਨੇਡਾ ਵਿਚ ਪੰਜਾਬੀਆਂ ਦੀ ਬੱਲੇ-ਬੱਲੇ, ਚੋਣ ਨਤੀਜਿਆਂ ਤੋਂ ਟਰੂਡੋ ਵੀ ਹੈਰਾਨ!

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਐਤਵਾਰ ਨੂੰ ਚੋਣ ਨਤੀਜੇ ਆਏ। ਇਨ੍ਹਾਂ ਚੋਣਾਂ ਵਿੱਚ ਇੱਕ ਵਾਰ ਫਿਰ ਭਾਰਤੀਆਂ ਦਾ ਡੰਕਾ ਵੱਜਦਾ ਨਜ਼ਰ ਆਇਆ। ਪੰਜਾਬੀ ਭਾਈਚਾਰੇ ਨੇ ਦਿਖਾ ਦਿੱਤਾ ਹੈ ਕਿ ਕੈਨੇਡਾ ਦੀ ਗੱਲ ਕਰੀਏ ਤਾਂ ਉਥੇ ਵੀ ਉਨ੍ਹਾਂ ਦਾ ਦਬਦਬਾ ਘੱਟ ਨਹੀਂ ਹੈ।
ਕੁੱਲ 93 ਸੀਟਾਂ ਵਿੱਚੋਂ 13 ਸੀਟਾਂ ‘ਤੇ ਭਾਰਤ ਦੇ ਪੰਜਾਬ ਜਾਂ ਪੰਜਾਬੀ ਮੂਲ ਦੇ ਲੋਕਾਂ ਨੇ ਕਬਜ਼ਾ ਕੀਤਾ। ਭਾਰਤ ਤੋਂ ਬਾਹਰ ਕੈਨੇਡਾ ਅਜਿਹਾ ਦੇਸ਼ ਹੈ ਜਿੱਥੇ ਪੰਜਾਬੀਆਂ ਦੀ ਗਿਣਤੀ ਸਭ ਤੋਂ ਵੱਧ ਹੈ। ਕੈਨੇਡਾ ਦੀ 2021 ਦੀ ਜਨਗਣਨਾ ਅਨੁਸਾਰ ਪੰਜਾਬ, ਭਾਰਤ ਤੋਂ ਇੱਥੇ ਆਉਣ ਵਾਲੇ ਲੋਕਾਂ ਦੀ ਗਿਣਤੀ ਲਗਭਗ ਦੋ ਫੀਸਦੀ ਹੈ। ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਵਿੱਚ ਪੰਜਾਬੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਨੁਮਾਇੰਦਗੀ 13 ਸੀਟਾਂ ਹਨ। ਪਿਛਲੀਆਂ ਚੋਣਾਂ ਵਿੱਚ ਇਹ ਗਿਣਤੀ ਨੌਂ ਸੀ।
ਉਂਝ ਇਨ੍ਹਾਂ ਚੋਣਾਂ ਵਿਚ ਨਿਊ ਡੈਮੋਕਰੈਟਿਕ ਪਾਰਟੀ ਤੇ ਕੰਜ਼ਰਵੇਟਿਵ ਵਿਚਾਲੇ ਫ਼ਸਵਾਂ ਮੁਕਾਬਲਾ ਸੀ। ਡੇਵਿਡ ਐਬੀ ਦੀ ਅਗਵਾਈ ਵਾਲੀ ਐੱਨਡੀਪੀ ਨੇ 46 ਤੇ ਜੌਹਨ ਰਸਟਡ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਨੇ 45 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਗ੍ਰੀਨ ਪਾਰਟੀ ਬ੍ਰਿਟਿਸ਼ ਕੋਲੰਬੀਆ ਦੇ 93 ਮੈਂਬਰੀ ਸਦਨ ਵਿਚ ਸਿਰਫ਼ ਦੋ ਸੀਟਾਂ ਜਿੱਤਣ ਵਿਚ ਸਫ਼ਲ ਰਹੀ ਹੈ।
ਸਹਾਇਕ ਡਿਪਟੀ ਸਪੀਕਰ ਅਤੇ 2017 ਤੋਂ 2020 ਦੌਰਾਨ ਡਿਪਟੀ ਸਪੀਕਰ ਵੀ ਰਹੇ ਹਨ। ਹੋਰਨਾਂ ਵੱਡੇ ਨਾਵਾਂ ਵਿਚੋਂ ਜਗਰੂਪ ਬਰਾੜ ਸਰੀ ਫਲੀਟਵੁੱਡ ਤੋਂ 7ਵੀਂ ਵਾਰ ਜਿੱਤੇ ਹਨ। ਉਹ ਹੁਣ ਤੱਕ ਸਿਰਫ ਇਕ ਵਾਰ ਹਾਰੇ ਹਨ। ਬਰਾੜ ਬਠਿੰਡਾ ਦੇ ਜੰਮਪਲ ਹਨ ਤੇ ਉਹ ਭਾਰਤ ਦੀ ਪੁਰਸ਼ ਕੌਮੀ ਬਾਸਕਟਬਾਲ ਟੀਮ ਦੇ ਮੈਂਬਰ ਵੀ ਰਹੇ ਹਨ। ਕੰਜ਼ਰਵੇਟਿਵ ਪਾਰਟੀ ਉਮੀਦਵਾਰ ਮਨਦੀਪ ਧਾਲੀਵਾਲ ਨੇ ਸਰੀ ਨੌਰਥ ਤੋਂ ਸਿੱਖਿਆ ਤੇ ਬਾਲ ਭਲਾਈ ਮੰਤਰੀ ਰਚਨਾ ਸਿੰਘ ਨੂੰ ਹਰਾਇਆ।
ਜਿਨੀ ਸਿਮਸ ਸਰੀ ਪੈਨੋਰਮਾ ਤੋਂ ਹਾਰ ਗਏ। ਐੱਨਡੀਪੀ ਉਮੀਦਵਾਰ ਰਵੀ ਪਰਮਾਰ ਲੈਂਗਫੌਰਡ ਹਾਈਲੈਂਡ ਤੋਂ, ਸੁਨੀਤਾ ਧੀਰ ਵੈਨਕੂਵਰ ਲੰਗਾਰਾ ਤੋਂ, ਰੀਆ ਅਰੋੜ ਬਰਨਾਬੀ ਈਸਟ ਤੇ ਹਰਵਿੰਦਰ ਕੌਰ ਸੰਧੂ ਵਰਨੋਨ ਮੋਨਾਸ਼੍ਰੀ ਤੋਂ ਜੇਤੂ ਰਹੇ। ਹਰਵਿੰਦਰ ਨੇ ਇਥੋਂ ਦੂਜੀ ਵਾਰ ਚੋਣ ਜਿੱਤੀ ਹੈ। ਅਟਾਰਨੀ ਜਨਰਲ ਨਿੱਕੀ ਸ਼ਰਮਾ ਵੀ ਵੈਨਕੂਵਰ ਹੇਸਟਿੰਗਜ਼ ਤੋਂ ਮੁੜ ਚੋਣ ਜਿੱਤ ਗਈ।