The farmer came down with his own tractor He died on the spot in Batala accident hdb – News18 ਪੰਜਾਬੀ

ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਬਲਾਂ ਪਿੰਡ ’ਚ ਦਰਦਨਾਕ ਹਾਦਸਾ ਵਾਪਰ ਗਿਆ, ਇਸ ਹਾਦਸੇ ’ਚ ਝੋਨੇ ਦੀ ਫ਼ਸਲ ਖੇਤਾਂ ’ਚੋਂ ਲੈਕੇ ਆ ਰਿਹਾ ਟਰੈਕਟਰ ਹੇਠਾ ਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਖੇਤਾਂ ’ਚੋਂ ਘਰ ਵੱਲ ਆ ਰਿਹਾ ਸੀ ਤਾਂ ਅਚਾਨਕ ਮੋੜ ਕੱਟਣ ਵੇਲੇ ਉਸਦਾ ਟਰੈਕਟਰ ਮੁੱਧਾ ਹੋ ਗਿਆ ਤੇ ਉਹ ਹੇਠਾਂ ਦੱਬਿਆ ਗਿਆ ਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ:
ਜਿਹੜੇ ਕਹਿੰਦੇ ਸੀ ਸਾਡੇ ਬਿਨਾ ਪੱਤਾ ਨਹੀਂ ਹਿੱਲਣਾ… ਅੱਜ ਜ਼ਿਮਨੀ ਚੋਣਾਂ ’ਚ 4 ਉਮੀਦਵਾਰ ਨਹੀਂ ਮਿਲ ਰਹੇ- CM ਮਾਨ
ਮ੍ਰਿਤਕ ਕਿਸਾਨ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਿਆ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਤਾਏ ਦੇ ਮੁੰਡੇ ਰਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਕਾਫੀ ਮਿਹਨਤੀ ਕਿਸਮ ਦਾ ਇਨਸਾਨ ਸੀ। ਮ੍ਰਿਤਕ ਦੇ ਪਿੰਡ ’ਚ ਸੋਗ ਦਾ ਮਾਹੌਲ ਹੈ, ਜਦਕਿ ਉਸਦੇ ਘਰ ’ਚ ਸੱਥਰ ਵਿਛ ਗਏ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :