Punjab
ਸੀਨੀਅਰ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ। ਗੁਰਪ੍ਰੀਤ ਸਿੰਘ ਯੂਥ ਕਾਂਗਰਸ ਚੱਬੇਵਾਲ ਦੇ ਪ੍ਰਧਾਨ ਸਨ। ਗੁਰਪ੍ਰੀਤ ਸਿੰਘ ਦੀ ਐਂਟਰੀ ਨਾਲ ਚੱਬੇਵਾਲ ਇਲਾਕੇ ‘ਚ ‘ਆਪ’ ਹੋਰ ਮਜ਼ਬੂਤ ਹੋ ਗਈ ਹੈ। ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੀ ਹਾਜ਼ਰੀ ਵਿੱਚ ਗੁਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਲ ਹੋਏ।