Ishank filled nomination competition with Ranjit Kumar Other parties have not announced hdb – News18 ਪੰਜਾਬੀ

ਪੰਜਾਬ ਦੇ ਵਿੱਚ ਚਾਰ ਥਾਵਾਂ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਵੱਲੋਂ ਆਪਣੀਆਂ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਹਲਕਾ ਚੱਬੇਵਾਲ ਦੇ ਵਿੱਚ ਇਸ਼ਾਂਕ ਚੱਬੇਵਾਲ ਜਿਨਾਂ ਨੂੰ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਉਹਨਾਂ ਦੇ ਵੱਲੋਂ ਆਪਣੀ ਨਾਮਜ਼ਦਗੀ ਭਰੀ ਗਈ ਹੈ। ਇਸ ਮੌਕੇ ਉਹਨਾਂ ਦੇ ਨਾਲ ਉਨਾਂ ਦੇ ਪਿਤਾ ਸੰਸਦ ਡਾਕਟਰ ਰਾਜ ਕੁਮਾਰ ਚੱਬੇਵਾਲ ਅਤੇ ਡਾਕਟਰ ਰਵਜੋਤ ਸਿੰਘ ਜੋ ਕਿ ਪੰਜਾਬ ਦੇ ਕੈਬਿਨਟ ਮੰਤਰੀ ਨੇ ਉਹ ਵੀ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ:
PRTC ਮੁਲਾਜ਼ਮ ਨਾਲ ਪੁਲਿਸ ਨੇ ਕੀਤਾ ਧੱਕਾ ਤਾਂ ਗੁੱਸੇ ’ਚ ਰੋਡਵੇਜ਼ ਮੁਲਾਜ਼ਮਾਂ ਨੇ ਸੜਕ ’ਤੇ ਲਾ ’ਤਾ ਜਾਮ
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਇਸ ਵਾਰੀ ਚੱਬੇਵਾਲ ਤੋਂ ਡਾਕਟਰ ਈਸ਼ਾਂਕ ਚੱਬੇਵਾਲ ਦੇ ਉੱਤੇ ਵੱਡਾ ਭਰੋਸਾ ਜਤਾਇਆ ਹੈ। ਤੇ ਇੱਕ ਨੌਜਵਾਨ ਉਮੀਦਵਾਰ ਦੇ ਉੱਤੇ ਇਹ ਦਾਅ ਖੇਡਿਆ ਹੈ। ਦੱਸ ਦਈਏ ਕਿ ਪੰਜਾਬ ਦੇ ਵਿੱਚ 13 ਨਵੰਬਰ ਨੂੰ ਚਾਰ ਹਲਕਿਆਂ ਦੇ ਵਿੱਚ ਜਿਮਨੀ ਚੋਣ ਹੋਣੀ ਹੈ।
ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵੱਲੋਂ ਗੁਰਦੀਪ ਸਿੰਘ ਰੰਧਾਵਾ ਜਦਕਿ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :