Those who used to say that without us a leaf will not move 4 candidates are not being found hdb – News18 ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਮੌਕੇ ਕਲਾਨੌਰ ’ਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤੁਸੀਂ ਗੁਰਦੀਪ ਸਿੰਘ ਨੂੰ ਜਿਤਾਓ, ਕੰਮ ਕਰਵਾਉਣ ਦੀ ਜ਼ਿੰਮੇਵਾਰੀ ਮੇਰੀ ਹੋਵੇਗੀ। ਉਨ੍ਹਾਂ ਕਿਹਾ ਕਿ ਹਾਲੇ ਤਾਂ ਉਹ 75 ਸਾਲ ਪੁਰਾਣੀਆਂ ਗੰਢਾਂ ਖੋਲ੍ਹ ਰਹੇ ਹਨ, ਜਿਸ ’ਚ ਸਭ ਤੋਂ ਪਹਿਲਾਂ ਵਿਧਾਇਕਾਂ ਦੀ ਪੈਨਸ਼ਨ ਵਾਲੀ ਗੰਢ ਖੁੱਲ੍ਹੀ ਹੈ।
ਇਹ ਵੀ ਪੜ੍ਹੋ:
ਭਿੜਦੇ ਭਿੜਦੇ ਦੋ ਸਾਨ੍ਹ ਆ ਗਏ ਸਾਹਮਣੇ… ਵੇਖੋ, ਕਿਵੇਂ ਕੁੜੀ ਦੀ ਸਮਝਦਾਰੀ ਨੇ ਬਚਾਈ ਜਾਨ
ਆਪਣੇ ਭਾਸ਼ਣ ਦੌਰਾਨ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਦੀਆਂ ਪ੍ਰਾਪਤੀਆਂ ਗਿਣਵਾਈਆਂ, CM ਨੇ ਕਿਹਾ ਕਿ ਉਨ੍ਹਾਂ ਤਾਂ ਉਹ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ, ਜੋ ਆਮ ਆਦਮੀ ਪਾਰਟੀ ਨੇ ਕੀਤੀਆਂ ਵੀ ਨਹੀਂ ਸਨ। ਸਭ ਤੋਂ ਵੱਡੀ ਪ੍ਰਾਪਤੀ ਉਨ੍ਹਾਂ 16 ਟੋਲ ਪਲਾਜ਼ੇ ਬੰਦ ਕਰਵਾਉਣ ਨੂੰ ਦੱਸਿਆ, ਜਿਸ ਨਾਮ ਪੰਜਾਬੀਆਂ ਦੀ ਰੋਜ਼ਾਨਾ 62 ਲੱਖ ਦੀ ਬੱਚਤ ਹੋ ਰਹੀ ਹੈ। ਇਸ ਮੌਕੇ ਉਨ੍ਹਾਂ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ ’ਤੇ ਵੀ ਸਿਆਸੀ ਤੀਰ ਬਿੰਨ੍ਹੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :