ਪਟਾਕੇ ਚਲਾ ਰਹੇ ਸ਼ਖ਼ਸ ਨੂੰ ਵੇਖੋ ਕਿਵੇਂ ਖਿੱਚ ਕੇ ਲੈ ਗਈ ਮੌਤ, ਘਟਨਾ CCTV ‘ਚ ਹੋਈ ਕੈਦ…

ਮਹਾਰਾਸ਼ਟਰ ਦੇ ਪੁਣੇ ਤੋਂ ਇਕ ਹੋਰ ਦਿਲ ਦਹਿਲਾ ਦੇਣ ਵਾਲਾ ਹਿੱਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀਵਾਲੀ ਦੀ ਰਾਤ ਨੂੰ ਵਾਪਰੀ, ਜਦੋਂ ਸੜਕ ਉਤੇ ਪਟਾਕੇ ਚਲਾ ਰਿਹਾ ਇੱਕ ਵਿਅਕਤੀ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਮੌਕੇ ‘ਤੇ ਹੀ ਆਪਣੀ ਜਾਨ ਗੁਆ ਬੈਠਾ। 35 ਸਾਲ ਦਾ ਸੋਹਮ ਪਟੇਲ ਦੀਵਾਲੀ ਦੀ ਰਾਤ ਸੜਕ ‘ਤੇ ਪਟਾਕੇ ਚਲਾ ਰਿਹਾ ਸੀ।
ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੋਹਮ ਸੜਕ ਦੇ ਵਿਚਕਾਰ ਜਾ ਰਿਹਾ ਸੀ ਅਤੇ ਕੁਝ ਪਟਾਕੇ ਫੂਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਦੋਂ ਅਚਾਨਕ ਇਕ ਤੇਜ਼ ਰਫਤਾਰ ਕਾਰ ਉਸ ਦੇ ਨੇੜੇ ਆਉਂਦੀ ਹੈ ਅਤੇ ਸਾਈਡ ਤੋਂ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪੀੜਤ ਕਈ ਮੀਟਰ ਦੂਰ ਜਾ ਡਿੱਗਾ।
#Pune Viral Video: Man Hit by Speeding Car While Bursting Firecrackers, Dies on the Spot https://t.co/GLEUG0IJeI pic.twitter.com/2kAPLBaYes
— Pune Pulse (@pulse_pune) November 3, 2024
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਵਿਅਕਤੀ ਨੂੰ ਟੱਕਰ ਮਾਰਨ ਤੋਂ ਬਾਅਦ ਵੀ ਕਾਰ ਨਹੀਂ ਰੁਕੀ। ਉਹ ਇਸ ਸੜਕ ‘ਤੇ ਲੱਗੇ ਹੋਰ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੇ ਹਨ ਤਾਂ ਜੋ ਕਾਰ ਅਤੇ ਇਸ ਦੇ ਮਾਲਕ ਦੀ ਪਛਾਣ ਕੀਤੀ ਜਾ ਸਕੇ।
ਰੇਵੇਟ ਇਲਾਕੇ ‘ਚ 1 ਨਵੰਬਰ ਨੂੰ ਹੋਏ ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਸਾਹਮਣੇ ਆਈ ਹੈ। ਰੇਵੇਟ ਪੁਲਿਸ ਸਟੇਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਸੋਹਮ ਪਟੇਲ ਦੀਵਾਲੀ ਦੀ ਸ਼ਾਮ ਨੂੰ ਸੜਕ ‘ਤੇ ਪਟਾਕੇ ਚਲਾ ਰਿਹਾ ਸੀ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।” ਉਨ੍ਹਾਂ ਦੱਸਿਆ ਕਿ ਪਟੇਲ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ।
ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਅਧਿਕਾਰੀ ਨੇ ਕਿਹਾ, ‘‘ਸਾਨੂੰ ਹਾਦਸੇ ਦੀ ਸੀਸੀਟੀਵੀ ਫੁਟੇਜ ਮਿਲੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕਾ ਨਿਵਾਸੀਆਂ ਨੇ ਡਰਾਈਵਰ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਅਤੇ ਜੇਕਰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਰੋਸ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ।
ਇਸੇ ਤਰ੍ਹਾਂ 11 ਅਕਤੂਬਰ ਨੂੰ ਪੂਨੇ ਵਿਚ ਇਕ ਹੋਰ ਹਿੱਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਇਕ ਲਗਜ਼ਰੀ ਕਾਰ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਹ ਹਾਦਸਾ ਕੋਰੇਗਾਂਵ ਪਾਰਕ ਇਲਾਕੇ ‘ਚ ਗੂਗਲ ਦਫਤਰ ਨੇੜੇ ਵਾਪਰਿਆ।