mentally disturbed youth killed her mother incident was carried out in the absence of father hdb – News18 ਪੰਜਾਬੀ

ਹੁਸ਼ਿਆਰਪੁਰ ’ਚ ਇੱਕ ਕਲਯੁੱਗੀ ਪੁੱਤ ਦੇ ਵੱਲੋਂ ਆਪਣੀ ਹੀ ਮਾਂ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। 22 ਸਾਲਾਂ ਦੇ ਨੌਜਵਾਨ ਨੇ ਆਪਣੀ ਹੀ ਮਾਂ ਨੂੰ ਬੁਰੀ ਤਰ੍ਹਾਂ ਕੁੱਟ ਕੇ ਉਸ ਦਾ ਕਤਲ ਕਰ ਦਿੱਤਾ। ਨੌਜਵਾਨ ਨੇ ਆਪਣੀ ਮਾਂ ਦੀ ਵੀ ਪਰਵਾਹ ਨਹੀਂ ਕੀਤੀ ਜਿਸ ਨੇ ਉਸ ਨੂੰ ਜਨਮ ਦਿੱਤਾ ਸੀ।
ਇਹ ਵੀ ਪੜ੍ਹੋ:
ਲੋਕਾਂ ਨੇ ਚੌਂਕ ’ਚ ਕੁੱਟਿਆ ਸ਼ਰਾਬੀ ਟਰੈਕਟਰ ਚਾਲਕ… ਵੇਖੋ, ਮੌਕੇ ’ਤੇ ਪੁਲਿਸ ਨੇ ਕਿਵੇਂ ਮੁਸ਼ਕਿਲ ਨਾਲ ਕੀਤਾ ਕਾਬੂ
ਵਾਰਦਾਤ ਮੌਕੇ ਮ੍ਰਿਤਕ ਮਹਿਲਾ ਦਾ ਪਤੀ ਕੰਮ ‘ਤੇ ਗਿਆ ਹੋਇਆ ਸੀ। ਉਹ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਉਸਦੀ ਧਰਮ ਪਤਨੀ ਦੀ ਲਾਸ਼ ਬੈੱਡ ‘ਤੇ ਪਈ ਹੋਈ ਸੀ ਅਤੇ ਆਪਣੀ ਪਤਨੀ ਨੂੰ ਇਸ ਹਾਲਤ ‘ਚ ਦੇਖ ਉਸ ਦਾ ਪਤੀ ਹੱਕਾ-ਬੱਕਾ ਰਹਿ ਗਿਆ ਅਤੇ ਉਸਦਾ ਰੋ-ਰੋ ਕੇ ਬੁਰਾ ਹਾਲ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਨੌਜਵਾਨ ਦਿਮਾਗੀ ਤੌਰ ‘ਤੇ ਬਿਮਾਰ ਸੀ ਅਤੇ ਉਹ ਅਕਸਰ ਆਪਣੇ ਘਰਦਿਆਂ ਦੇ ਨਾਲ ਕੁੱਟਮਾਰ ਵੀ ਕਰਦਾ ਸੀ ਅਤੇ ਇੱਥੋਂ ਤੱਕ ਕੀ ਮਾਪਿਆਂ ਨੂੰ ਜਾਨੂ ਮਾਰਨ ਦੀ ਧਮਕੀ ਵੀ ਦਿੰਦਾ ਸੀ ਪਰ ਅੱਜ ਉਸ ਦੇ ਵੱਲੋਂ ਇਸ ਘਿਨੌਣੀ ਕਰਤੂਤ ਨੂੰ ਅੰਜਾਮ ਦੇ ਦਿੱਤਾ ਗਿਆ। ਖਬਰ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਪੁੱਤ ਦੇ ਵੱਲੋਂ ਹੀ ਆਪਣੀ ਮਾਂ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :