ਚੱਲਦੀ ਕਾਰ ਨੂੰ ਲੱਗੀ ਅੱਗ, ਪਿਓ ਤੇ 2 ਧੀਆਂ ਦੀ ਮੌਤ, ਚੰਡੀਗੜ੍ਹ ਪਰਤ ਰਿਹਾ ਸੀ ਪਰਿਵਾਰ

ਹਰਿਆਣਾ ਦੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਇਲਾਕੇ ਵਿੱਚ ਇੱਕ ਕਾਰ ਨੂੰ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਜਣੇ ਝੁਲਸ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ ਜਦੋਂ ਪੂਰਾ ਪਰਿਵਾਰ ਸੋਨੀਪਤ ਤੋਂ ਚੰਡੀਗੜ੍ਹ ਜਾ ਰਿਹਾ ਸੀ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਦੀਪ ਕੁਮਾਰ, ਉਸ ਦੀਆਂ ਬੇਟੀਆਂ ਅਮਾਨਤ ਅਤੇ ਪਰੀ ਵਜੋਂ ਹੋਈ ਹੈ। ਸੰਦੀਪ ਚੰਡੀਗੜ੍ਹ ਯੂਨੀਵਰਸਿਟੀ ਦਾ ਪ੍ਰੋਫੈਸਰ ਸੀ। ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਚੰਡੀਗੜ੍ਹ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੱਡੀ ਨੂੰ ਅੱਗ ਕਿਵੇਂ ਲੱਗੀ।
ਪਰਿਵਾਰ ਚੰਡੀਗੜ੍ਹ ਪਰਤ ਰਿਹਾ ਸੀ
ਦਰਅਸਲ, ਸੋਨੀਪਤ ਦੇ ਰਹਿਮਾਨਾ ਪਿੰਡ ਵਿੱਚ ਦੀਵਾਲੀ ਮਨਾ ਕੇ ਚੰਡੀਗੜ੍ਹ ਪਰਤ ਰਹੇ ਇੱਕ ਪਰਿਵਾਰ ਦੀ ਚੱਲਦੀ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪਿਤਾ ਅਤੇ ਉਸ ਦੀਆਂ ਦੋ ਧੀਆਂ ਦੀ ਮੌਤ ਹੋ ਗਈ। ਇਹ ਹਾਦਸਾ ਨੈਸ਼ਨਲ ਹਾਈਵੇ ‘ਤੇ ਸ਼ਾਹਬਾਦ ਦੇ ਪਿੰਡ ਮੋਹੜੀ ਨੇੜੇ ਨਿਊ ਸੁਖਦੇਵ ਢਾਬੇ ਕੋਲ ਸ਼ਨੀਵਾਰ ਰਾਤ 11 ਵਜੇ ਵਾਪਰਿਆ।
ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ
ਜਾਣਕਾਰੀ ਅਨੁਸਾਰ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਲਾਕ ਹੋ ਗਈ ਅਤੇ ਇਕ ਹੀ ਪਰਿਵਾਰ ਦੇ ਅੱਠ ਜੀਅ ਅੰਦਰ ਫਸ ਗਏ। ਜਦੋਂ ਤੱਕ ਡਰਾਈਵਰ ਨੇ ਕਿਸੇ ਤਰ੍ਹਾਂ ਕਾਰ ਦਾ ਲਾਕ ਖੋਲ੍ਹਿਆ, ਉਦੋਂ ਤੱਕ ਉਸ ਵਿੱਚ ਸਵਾਰ ਛੇ ਲੋਕ ਝੁਲਸ ਗਏ ਸਨ। ਹਾਦਸੇ ਤੋਂ ਬਾਅਦ ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿੱਤਾ। ਇੱਥੇ ਡਾਕਟਰਾਂ ਨੇ ਸੰਦੀਪ ਕੁਮਾਰ (37), ਉਸ ਦੀ ਬੇਟੀ ਪਰੀ (6) ਅਤੇ ਖੁਸ਼ੀ (10) ਨੂੰ ਮ੍ਰਿਤਕ ਐਲਾਨ ਦਿੱਤਾ।
- First Published :