Shiromani Akali Dal Badal took to the streets against the Aam Aadmi Party Protest Politics js – News18 ਪੰਜਾਬੀ

ਜਤਿੰਦਰ ਮੋਹਨ
ਪਠਾਨਕੋਟ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਡੀਏਪੀ ਦੀ ਘਾਟ ਅਤੇ ਝੋਨੇ ਦੀ ਖਰੀਦ ਨੂੰ ਲੈ ਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮੰਟੂ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਸੂਬੇ ਵਿੱਚ ਡੀ.ਏ.ਪੀ ਦੀ ਕਾਲਾਬਾਜ਼ਾਰੀ ਦਾ ਆਰੋਪ ਲਗਾਇਆ। ਪ੍ਰਦਰਸ਼ਨਕਾਰੀਆਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਏਡੀਸੀ ਜਨਰਲ ਹਰਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਅਤੇ ਸੁਰਿੰਦਰ ਸਿੰਘ ਮਿੰਟੂ ਨੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਕਰ ਰਹੀ ਹੈ।
ਇਹ ਵੀ ਪੜ੍ਹੋ:
ਸਿੱਖ ਬੁੱਧੀਜੀਵੀਆਂ ਨਾਲ ਮੁਲਾਕਾਤ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਨੇ… ਜਾਣੋ, ਕੀ ਸੁਣਾਇਆ ਫੈਸਲਾ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨਜੋ ਕੰਮ ਦੋ ਮਹੀਨੇ ਪਹਿਲਾਂ ਹੋ ਜਾਣਾ ਚਾਹੀਦਾ ਸੀ, ਉਸ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ ਅਤੇ ਅੱਜ ਕਿਸਾਨ ਇਸ ਸਭ ਤੋਂ ਪ੍ਰੇਸ਼ਾਨ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਸੂਬੇ ਦੇ ਕਿਸਾਨ 15-20 ਦਿਨਾਂ ਤੋਂ ਮੰਡੀਆਂ ਵਿੱਚ ਆਪਣਾ ਮਾਲ ਵੇਚਣ ਲਈ ਬੈਠੇ ਹਨ ਪਰ ਨਾ ਤਾਂ ਖਰੀਦ ਅਤੇ ਨਾ ਹੀ ਲਿਫਟਿੰਗ ਦਾ ਕੰਮ ਹੋ ਰਿਹਾ ਹੈ ਅਤੇ ਇਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ
ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਇਹ ਸਿਰਫ਼ ਝੋਨੇ ਦੀ ਫ਼ਸਲ ਅਤੇ ਡੀਏਪੀ ਦਾ ਮੁੱਦਾ ਨਹੀਂ ਹੈ, ਸਗੋਂ ਇਹ ਧਰਨਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਨਾਲ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇ, ਨਹੀਂ ਤਾਂ ਅਕਾਲੀ ਵਰਕਰ ਸੜਕਾਂ ‘ਤੇ ਉਤਰਨਗੇ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।