Punjab

ਅਕਾਲੀ ਦਲ ਨੇ ਕੈਨੇਡਾ ਵਿੱਚ ਧਾਰਮਿਕ ਸਥਾਨਾਂ ਦੇ ਬਾਹਰ ਹੋਈਆਂ ਹਿੰਸਕ ਘਟਨਾਵਾਂ ਦੀ ਕੀਤੀ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ਤੇ ਉਹਨਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਬਚਾਉਣ।

ਇਸ਼ਤਿਹਾਰਬਾਜ਼ੀ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਲਵਿੰਦਰ ਸਿੰਘ ਭੂੰਦੜ ਨੇ ਨੇ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਤੇ ਹਿੰਦੂਆਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ’ਸਰਬੱਤ ਦਾ ਭਲਾ’ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਫਿਰਕੂ ਸਦਭਾਵਨਾ ਦਾ ਹਮਾਇਤੀ ਰਿਹਾ ਹੈ ਤੇ ਇਸ ਸਿਧਾਂਤ ਵਾਸਤੇ ਉਸਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ।

ਇਸ਼ਤਿਹਾਰਬਾਜ਼ੀ

ਪਾਰਟੀ ਹਿੰਦੂ-ਸਿੱਖ ਭਾਈਚਾਰੇ ਦਾ ਹਮਾਇਤੀ ਹੈ ਤੇ ਇਸਨੇ ਪੰਜਾਬ ਵਿਚ ਆਪਣੀ ਸਰਕਾਰ ਵੇਲੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣਾ ਯਕੀਨੀ ਬਣਾਇਆ। ਉਹਨਾਂ ਨੇ ਕੈਨੇਡਾ ਵਿਚ ਦੋਹਾਂ ਭਾਈਚਾਰਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਂਝੀਆਂ ਜੜ੍ਹਾਂ ਪਛਾਨਣ ਅਤੇ ਸੰਜਮ ਵਰਤਦਿਆਂ ਇਸ ਨਾਜ਼ੁਕ ਦੌਰ ਵਿਚ ਫਿਰਕੂ ਸਦਭਾਵਨਾ ਕਾਇਮ ਰੱਖਣ।

ਬਲਵਿੰਦਰ ਸਿੰਘ ਭੂੰਦੜ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਭਾਰਤੀ ਮੂਲ ਦੇ ਸਾਰੇ ਲੋਕਾਂ ਅਤੇ ਉਹਨਾਂ ਦੀ ਉਸਤਤ ਵਾਲੀਆਂ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਹਰੇਕ ਨੂੰ ਆਪਣੀਆਂ ਧਾਰਮਿਕ ਥਾਵਾਂ ’ਤੇ ਜਾਣ ਦਾ ਹੱਕ ਹੋਣ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਹਿੰਸਾ ਦੀਆਂ ਇਹ ਘਟਨਾਵਾਂ ਇਕ ਡੂੰਘੀ ਸਾਜ਼ਿਸ਼ ਤਹਿਤ ਹੋਈਆਂ ਹਨ। ਉਹਨਾਂ ਕਿਹਾ ਕਿ ਕੈਨੇਡਾ ਸਰਕਾਰ ਨੂੰ ਇਹਨਾਂ ਘਟਨਾਵਾਂ ਪਿੱਛੇ ਸਾਜ਼ਿਸ਼ ਬੇਪਰਦ ਕਰਨੀ ਚਾਹੀਦੀ ਹੈ।

ਇਸ਼ਤਿਹਾਰਬਾਜ਼ੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਕੈਨੇਡਾ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਕੈਨੇਡਾ ਦੀ ਧਰਤੀ ’ਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਹਨਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ-ਕੈਨੇਡੀਆਈ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਅਤੇ ਦੋਹਾਂ ਭਾਈਚਾਰਿਆਂ ਦਰਮਿਆਨ ਸੁਲਾਹ ਸਫਾਈ ਵਾਸਤੇ ਸੰਜੀਦਗੀ ਨਾਲ ਯਤਨ ਕਰੇ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button