gang that cheated lakhs in name of sending it abroad was arrested 20 lakh in cash also recovered hdb – News18 ਪੰਜਾਬੀ

ਬਾਹਰਲੇ ਮੁਲਕਾਂ ’ਚ ਭਾਰਤੀਆਂ ਦੇ ਪੱਕੇ ਹੋਣ ਸਬੰਧੀ ਨਿਯਮ ਸਖ਼ਤ ਕਰ ਦਿੱਤੇ ਗਏ ਹਨ, ਇਸ ਦੇ ਬਾਵਜੂਦ ਪੰਜਾਬ ’ਚ ਏਜੰਟਾਂ ਵਲੋਂ ਲੱਖਾਂ ਦੀ ਠੱਗੀ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਖਰੜ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਹਰਿਆਣਾ ਦੇ ਹਿਸਾਰ ਨਿਵਾਸੀ ਨਵੀਨ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ:
ਸਿੱਖ ਬੁੱਧੀਜੀਵੀਆਂ ਨਾਲ ਮੁਲਾਕਾਤ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਨੇ… ਜਾਣੋ, ਕੀ ਸੁਣਾਇਆ ਫੈਸਲਾ?
ਕਾਬੂ ਕੀਤੇ ਗਏ ਏਜੰਟ ਤੋਂ 20 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਡੀਐੱਸਪੀ ਕਰਨ ਸੰਧੂ ਨੇ ਦੱਸਿਆ ਕਿ ਇੱਕ ਵੱਡਾ ਗਿਰੋਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਜਾਣ ਦੀ ਲਾਲਸਾ ਰੱਖਣ ਵਾਲੇ ਲੋਕਾਂ ਨਾਲ ਸੰਪਰਕ ਕਰਦਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਮੰਗ ਕੀਤੀ ਜਾਂਦੀ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਰਿਆਣਾ ਦਾ ਇਹ ਗਿਰੋਹ ਪੰਜਾਬ ’ਚ ਕਾਫੀ ਸਰਗਰਮ ਹੈ। ਇਹ ਗਿਰੋਹ ਲੋਕਾਂ ਤੋਂ ਲੱਖਾਂ ਰੁਪਏ ਵਸੂਲ ਨਕਲੀ ਪਾਸਪੋਰਟ ਅਤੇ ਕਾਗਜ਼ਾਤ ਬਣਾ ਕੇ ਠੱਗੀ ਕਰਦਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :