International

ਕੈਨੇਡਾ ਵੱਲੋਂ ਪੰਜਾਬੀਆਂ ਨੂੰ ਵੱਡਾ ਝਟਕਾ, ‘ਪੱਕੀ ਐਂਟਰੀ’ ਬੰਦ ਕਰਨ ਵੱਲ ਇਕ ਹੋਰ ਕਦਮ!

Canada visitor visa: ਭਾਰਤ ਨਾਲ ਜਾਰੀ ਤਣਾਅ ਵਿਚਾਲੇ ਕੈਨੇਡਾ ਨੇ ਭਾਰਤੀਆਂ ਖਾਸ ਕਰ ਪੰਜਾਬੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਹਨ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।

ਇਸ਼ਤਿਹਾਰਬਾਜ਼ੀ

ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ਉਤੇ ਵਰਕ ਵੀਜ਼ਾ (work visa) ‘ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ। ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖਾਸ ਤੌਰ ਉਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ।

ਇਸ਼ਤਿਹਾਰਬਾਜ਼ੀ

ਨਵੇਂ ਨਿਯਮਾਂ ਮੁਤਾਬਕ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ ਨੂੰ ਪਾਸਪੋਰਟ ਦੀ ਮਿਆਦ ਤੱਕ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲੇ, ਕੈਨੇਡਾ ਸਰਕਾਰ ਵੱਲੋਂ ਵਿਜ਼ਟਰ ਵੀਜ਼ਾ ਦੇ ਨਿਯਮਾਂ ਵਿਚ ਵੱਡੀ ਤਬਦੀਲੀ ਕਰਦਿਆਂ ਮਲਟੀਪਲ ਐਂਟਰੀ ਦੀ ਬਜਾਏ ਸਿੰਗਲ ਐਂਟਰੀ ਵਾਲੇ ਵੀਜ਼ੇ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਤਾਜ਼ਾ ਅੱਪਡੇਟ ਮੁਤਾਬਕ ਹੁਣ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲ ਸਕਣਗੇ ਅਤੇ ਇਹ ਫ਼ੈਸਲਾ ਕਰਨ ਦਾ ਹੱਕ ਮੌਕੇ ’ਤੇ ਮੌਜੂਦ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਵੇਗਾ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਵਿਜ਼ਟਰ ਵੀਜ਼ਾ ਦੀ ਮਿਆਦ ਉੱਤੇ ਖ਼ਾਸ ਜ਼ੋਰ ਦਿੱਤਾ ਗਿਆ ਹੈ। ਜ਼ਿਆਦਾਤਰ ਵੀਜ਼ੇ ਸਿੰਗਲ ਐਂਟਰੀ ਵਾਲੇ ਹੋਣ ਦੇ ਮੱਦੇਨਜ਼ਰ ਇਨ੍ਹਾਂ ਦੀ ਮਿਆਦ 6 ਮਹੀਨੇ ਤੋਂ ਇਕ ਸਾਲ ਤੱਕ ਹੀ ਹੋਵੇਗੀ।

ਇਸ਼ਤਿਹਾਰਬਾਜ਼ੀ

ਕੈਨੇਡਾ ਸਰਕਾਰ ਦਾ ਇਹ ਫ਼ੈਸਲਾ ਫੈਡਰਲ ਇਮੀਗ੍ਰੇਸ਼ਨ ਮਨਿਸਟਰ ਮਾਰਕ ਮਿੱਲਰ ਵੱਲੋਂ ਵਿਜ਼ਟਰ ਵੀਜ਼ਿਆਂ ਦੀ ਦੁਰਵਰਤੋਂ ਰੋਕਣ ਦੇ ਐਲਾਨ ਤੋਂ ਬਾਅਦ ਆਇਆ ਹੈ। ਮਾਰਕ ਮਿੱਲਰ ਨੇ ਸਤੰਬਰ ਮਹੀਨੇ ਦੌਰਾਨ ਕਿਹਾ ਕਿ ਕੈਨੇਡਾ ਆਉਣ ਵਾਲੇ ਲੋਕਾਂ ਵੱਲੋਂ ਵਿਜ਼ਟਰ ਵੀਜ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਫੈਡਰਲ ਸਰਕਾਰ ਨੂੰ ਹੋਰ ਕੰਮ ਕਰਨ ਦੀ ਲੋੜ ਹੈ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button