Punjab
12 ਨਵੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕਾਰਨ

ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 12 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
- First Published :