ਕੈਨੇਡਾ ਦੇ PM ਜਸਟਿਨ ਟਰੂਡੋ ਨੇ ਕਬੂਲਿਆ…’ਕੈਨੇਡਾ ‘ਚ ਵੱਡੀ ਗਿਣਤੀ ‘ਚ ਨੇ ਖਾਲਿਸਤਾਨੀ ਸਮਰਥਕ’, PM ਮੋਦੀ ਦੇ ਵੀ…
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਦੀ ਮੌਜੂਦਗੀ ਦੀ ਗੱਲ ਨੂੰ ਸਵੀਕਾਰ ਕੀਤਾ ਹੈ। ਹਾਲਾਂਕਿ, ਟੂਡੋ ਨੇ ਕਿਹਾ ਕਿ ਇਹ ਲੋਕ ਕੈਨੇਡਾ ਵਿੱਚ ਪੂਰੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ’। ਉਨ੍ਹਾਂ ਦਾ ਇਹ ਬਿਆਨ ਭਾਰਤ ਦੇ ਉਸ ਸਟੈਂਡ ਨੂੰ ਜਾਇਜ਼ ਠਹਿਰਾਉਂਦਾ ਹੈ ਜਿਸ ਵਿੱਚ ਭਾਰਤ ਨੇ ਦੋਸ਼ ਲਾਇਆ ਸੀ ਕਿ ਕੈਨੇਡੀਅਨ ਸਰਕਾਰ ਖਾਲਿਸਤਾਨ ਪੱਖੀ ਤੱਤਾਂ ਨੂੰ ਪਨਾਹ ਦੇ ਰਹੀ ਹੈ।
ਜਸਟਿਨ ਟਰੂਡੋ ਨੇ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਕਾਂ ਬਾਰੇ ਵੀ ਕਿਹਾ ਹੈ। ਉਨ੍ਹਾਂ ਕਿਹਾ, “ਕੈਨੇਡਾ ਵਿੱਚ ਖਾਲਿਸਤਾਨ ਦੇ ਸਮਰਥਕ ਹਨ, ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ। ਇਸੇ ਤਰ੍ਹਾਂ ਕੈਨੇਡਾ ਵਿੱਚ ਮੋਦੀ ਸਰਕਾਰ ਦੇ ਸਮਰਥਕ ਵੀ ਹਨ, ਪਰ ਉਹ ਸਾਰੇ ਹਿੰਦੂ ਕੈਨੇਡੀਅਨਾਂ ਦੀ ਨੁਮਾਇੰਦਗੀ ਨਹੀਂ ਕਰਦੇ ਹਨ।” ਉਨ੍ਹਾਂ ਇਹ ਬਿਆਨ ਓਟਾਵਾ ਵਿੱਚ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨਾਂ ਦੌਰਾਨ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਦਿੱਤਾ।
ਟਰੂਡੋ ਦੇ ਇਸ ਬਿਆਨ ਨਾਲ ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਕੂਟਨੀਤਕ ਤਣਾਅ ਦਰਮਿਆਨ ਸਥਿਤੀ ਹੋਰ ਪੇਚੀਦਾ ਹੋ ਗਈ ਹੈ। ਤਣਾਅ ਉਦੋਂ ਸ਼ੁਰੂ ਹੋਇਆ ਜਦੋਂ ਜਸਟਿਨ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ। ਇਹ ਘਟਨਾ ਜੂਨ 2023 ਵਿੱਚ ਹੋਈ ਸੀ। ਨਿੱਝਰ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।
- First Published :