International

ਰੇਲਵੇ ਸਟੇਸ਼ਨ ਉਤੇ ਬੰਬ ਧਮਾਕੇ ਦਾ VIDEO ਆਇਆ ਸਾਹਮਣੇ, ਵੇਖੋ ਪਲ ਵਿਚ ਲੱਗ ਗਏ ਲਾਸ਼ਾਂ ਦੇ ਢੇਰ…

Pakistan Railway Station Blast: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ ਉਤੇ ਸ਼ਨੀਵਾਰ (9 ਨਵੰਬਰ 2024) ਨੂੰ ਇੱਕ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ 24 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖਮੀ ਹੋ ਗਏ। ਹੁਣ ਇਸ ਧਮਾਕੇ ਦੀ ਇਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਸਪੁਤਨਿਕ ਇੰਡੀਆ ਨੇ ਐਕਸ ਉਤੇ ਪੋਸਟ ਕੀਤਾ ਹੈ।

ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ

ਇਸ ਘਟਨਾ ਤੋਂ ਬਾਅਦ ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ਵਿਚ ਹੋਇਆ।

ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਨਾਲ ਪਲੇਟਫਾਰਮ ਦੀ ਛੱਤ ਵੀ ਨੁਕਸਾਨੀ ਗਈ ਅਤੇ ਧਮਾਕੇ ਦੀ ਆਵਾਜ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਦੂਰ-ਦੂਰ ਤੱਕ ਸੁਣਾਈ ਦਿੱਤੀ। ਬਲੋਚਿਸਤਾਨ ਦੇ ਮੁੱਖ ਮੰਤਰੀ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਭਿਆਨਕ ਕਾਰਵਾਈ ਕਰਾਰ ਦਿੱਤਾ ਅਤੇ ਤੁਰੰਤ ਜਾਂਚ ਦੇ ਹੁਕਮ ਦਿੱਤੇ।

ਇਸ਼ਤਿਹਾਰਬਾਜ਼ੀ

ਉਨ੍ਹਾਂ ਕਿਹਾ ਕਿ ਅੱਤਵਾਦੀ ਆਮ ਨਾਗਰਿਕਾਂ, ਮਜ਼ਦੂਰਾਂ, ਔਰਤਾਂ ਅਤੇ ਬੱਚਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬਲੋਚਿਸਤਾਨ ਦੇ ਪੁਲਿਸ ਇੰਸਪੈਕਟਰ ਜਨਰਲ ਮੌਜ਼ਮ ਜਾਹ ਅੰਸਾਰੀ ਨੇ ਦੱਸਿਆ ਕਿ ਇਸ ਧਮਾਕੇ ਵਿਚ ਹੁਣ ਤੱਕ 24 ਲੋਕ ਮਾਰੇ ਜਾ ਚੁੱਕੇ ਹਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਉਨ੍ਹਾਂ ਨੇ ਕਿਹਾ, “ਇਸ ਹਮਲੇ ਦਾ ਨਿਸ਼ਾਨਾ ਇਨਫੈਂਟਰੀ ਸਕੂਲ ਦੇ ਜਵਾਨ ਸਨ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।” ਉਨ੍ਹਾਂ ਦੱਸਿਆ ਕਿ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button