Punjab
CM ਭਗਵੰਤ ਮਾਨ ਦੇ ਪਿੰਡ ਹੋਈ ਸਰਬਸੰਮਤੀ…ਜਾਣੋ ਕੌਣ ਬਣਿਆ ‘ਸਤੌਜ’ ਦਾ ਸਰਪੰਚ ?

ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਪੰਚਾਇਤ ਸਰਬਸੰਮਤੀ ਨਾਲ ਬਣ ਗਈ ਹੈ। ਸੰਗਰੂਰ ਦੇ ਪਿੰਡ ਸਤੌਜ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਆਪਣੇ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਦੀ ਅਪੀਲ ਕੀਤੀ ਗਈ ਸੀ।
CM ਭਗਵੰਤ ਮਾਨ ਦੀ ਅਪੀਲ ‘ਤੇ 2 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਜਿਸ ਪਿੰਡ ‘ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਹੋਵੇਗੀ ਉਸ ਪਿੰਡ ਨੂੰ 5 ਲੱਖ ਦੀ ਗ੍ਰਾਂਟ ਇਨਾਮ ਵਜੋਂ ਦਿੱਤੀ ਜਾਵੇਗੀ।
ਇਸ਼ਤਿਹਾਰਬਾਜ਼ੀ
- First Published :