ਜਥੇਦਾਰ ਵਡਾਲਾ – News18 ਪੰਜਾਬੀ
ਚੰਡੀਗੜ੍ਹ -ਅੱਜ ਇਥੇ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਮਿਤੀ 13 ਨਵੰਬਰ ਸਵੇਰੇ 10.30 ਵਜੇ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਨੂੰ ਸਮੁੱਚੀ ਪ੍ਰਜੀਡੀਅਮ ਅਤੇ ਸੀਨੀਅਰ ਲੀਡਰਸਿੱਪ ਮਿਲ ਕੇ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬੇਨਤੀ ਕਰੇਗੀ। ਕਿਉਂਕਿ ਵੋਟਾਂ ਬਣਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ ਤੇ ਸਮੁੱਚਾ ਸਿੱਖ ਪੰਥ ਚਾਹੁੰਦਾ ਹੈ ਕਿ ਆਮ ਚੋਣਾਂ ਤੁਰੰਤ ਕਰਵਾਈਆਂ ਜਾਣ। ਕਿਉਂਕਿ 2011 ਵਿੱਚ ਆਂਮ ਚੋਣਾਂ ਹੋਈਆਂ ਸਨ ਉਸ ਪਿੱਛੋਂ ਆਮ ਚੋਣਾ ਨਹੀ ਹੋਈਆਂ ਜੋ ਕਿ ਸਿੱਖ ਕੌਮ ਨਾਲ ਸਰਾਸਰ ਧੱਕਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਤੇ ਮਾਣ ਮਰਿਆਦਾ ਨੂੰ ਬਹਾਲ ਕਰਨ ਲਈ ਅਤੇ ਜਥੇਦਾਰ ਸਹਿਬਾਨ ਦੇ ਸੇਵਾ ਤੇ ਬਿਠਾਉਣ ਤੇ ਸੇਵਾ ਮੁੱਕਤੀ ਬਾਰੇ ਵਿਧੀ ਵਿਧਾਨ ਬਣਾਉਣ ਤੇ ਲਾਗੂ ਕਰਨ ਲਈ ਜਰੂਰੀ ਹੈ ਕਿ ਨਵੇ ਮੈਂਬਰ ਦਾ ਚੁਣ ਕੇ ਆੳਣ। ਕਿਉਂਕਿ ਮੌਜੂਦਾ ਪ੍ਰਧਾਨ ਤੇ ਮੈਂਬਰ ਸਿਰਫ ਤੇ ਸਿਰਫ ਵਿਅਕਤੀ ਵਿਸ਼ੇਸ਼ ਦੇ ਕਹੇ ਹੀ ਚੱਲ ਰਹੇ ਹਨ। ਸਿੱਖ ਕੌਮ ਦੇ ਵਿਸ਼ਵਾਸਪਾਤਰ ਨਹੀ ਰਹੇ।
ਜਥੇ: ਵਡਾਲਾ ਨੇ ਦੱਸਿਆ ਕਿ 13 ਨਵੰਬਰ ਨੂੰ ਹੀ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜੀਡੀਅਮ, ਐਗਜੈਕਟਿਵ ਕਮੇਟੀ, ਸਲਾਹਕਾਰ ਬੋਰਡ ਅਤੇ ਜਿਲਾ ਪੱਧਰ ਦੀ ਮੇਨ ਲੀਡਰਸਿੱਪ ਦੀ ਅਹਿਮ ਮੀਟਿੰਗ 11.30 ਵਜੇ ਬਾਬਾ ਮੱਖਣ ਸ਼ਾਹ ਲੁਬਾਣਾਂ ਭਵਨ ਸੈਕਟਰ 30 ਚੰਡੀਗੜ ਵਿੱਚ ਰੱਖੀ ਗਈ ਹੈ। ਜਿਸ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਉੱਪਰ, ਅੱਗੇ ਆ ਰਹੀਆਂ ਮਿਊਸਪਲ ਚੋਣਾਂ, ਬਲਾਕ ਸੰਮਤੀਆਂ ਤੇ ਜਿਲਾ ਪ੍ਰੀਸ਼ਦ ਚੋਣਾਂ, ਐਸਜੀਪੀਸੀ ਦੀਆਂ ਆਮ ਚੋਣਾਂ ਅਤੇ ਸੁਧਾਰ ਲਹਿਰ ਦੇ ਅਗਲੇ ਪ੍ਰੋਗ੍ਰਾਮ ਆਦਿ ਸਾਰੇ ਮੁੱਦਿਆਂ ਤੇ ਵਿਚਾਰ ਚਰਚਾ ਹੋਵੇਗੀ।
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।