ਰਵਨੀਤ ਬਿੱਟੂ – News18 ਪੰਜਾਬੀ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਹੋਵੇਗੀ, ਜ਼ਿਮਨੀ ਚੋਣ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜ਼ਮੀਨਾਂ ਦੀ ਜਾਂਚ ਕਰਾਂਗੇ। ਉਨ੍ਹਾਂ ਕਿਹਾ ਕਿ ਕਿਸਾਨ ਲੀਡਰ ਬਣਨ ਤੋਂ ਬਾਅਦ ਦੀ ਸੰਪਤੀ ਦੀ ਜਾਂਚ ਕਰਾਵਾਂਗੇ। ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨ ਲੀਡਰ ਆੜ੍ਹਤੀ ਅਤੇ ਸ਼ੈਲਰ ਮਾਲਕ ਬਣੇ ਹੋਏ ਹਨ।
ਕਿਸਾਨ ਆਗੂਆਂ ‘ਤੇ ਵੱਡਾ ਇਲਜ਼ਾਮ ਲਗਾਉਂਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨ ਲੀਡਰ ਖਾਦ ਦੀਆਂ ਟ੍ਰੇਨਾਂ ਲੁੱਟ ਰਹੇ ਹਨ। ਉਨ੍ਹਾਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਤਾਲਿਬਾਨ ਬਣ ਗਏ, ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ, ਕੀ ਇਹ ਤਾਲਿਬਾਨ ਬਣਾਉਣਾ ਚਾਹੁੰਦੇ ਹਨ। ਹੁਣ ਦੇਖਣਾ ਹੋਵੇਗਾ ਕਿ ਰਵਨੀਤ ਬਿੱਟੂ ਦੇ ਇਸ ਬਿਆਨ ਦਾ ਕਿਸਾਨ ਲੀਡਰ ਕੀ ਜਵਾਬ ਦੇਣਗੇ।
- First Published :