Heavy rain alert- 12 ਨਵੰਬਰ ਤੱਕ ਅਲਰਟ, ਮੀਂਹ ਦੇ ਨਾਲ ਗੜ੍ਹੇ ਤੇ ਤੂਫਾਨ ਦੀ ਚਿਤਾਵਨੀ
IMD Cyclonic Storm Alert: ਦੀਵਾਲੀ ਤੋਂ ਬਾਅਦ ਦੇਸ਼ ਭਰ ਵਿਚ ਮੌਸਮ ਬਦਲ ਗਿਆ ਹੈ। ਪੂਰੇ ਭਾਰਤ ਵਿਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਇਕ ਵਾਰ ਫਿਰ ਚੱਕਰਵਾਤੀ ਤੂਫਾਨ ਦੇ ਸਰਗਰਮ ਹੋਣ ਦਾ ਅਲਰਟ ਦਿੱਤਾ ਹੈ। ਬੰਗਾਲ ਦੀ ਖਾੜੀ ‘ਚ ਚੱਕਰਵਾਤੀ ਸਰਕੂਲੇਸ਼ਨ (IMD Cyclonic Storm Alert) ਬਣ ਰਿਹਾ ਹੈ। ਇਸ ਕਾਰਨ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ ਅਤੇ ਤੱਟਵਰਤੀ ਰਾਜਾਂ ਵਿੱਚ ਬਾਰਿਸ਼ ਹੋਵੇਗੀ। ਤੂਫ਼ਾਨ ਦੇ ਨਾਲ ਹੀ ਬਿਜਲੀ ਅਤੇ ਗੜੇ ਪੈਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਦੱਖਣੀ ਅਤੇ ਉੱਤਰੀ ਭਾਰਤ ਦੇ ਰਾਜਾਂ ਵਿਚ 12 ਨਵੰਬਰ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਰਾਜਾਂ ‘ਚ 5 ਦਿਨਾਂ ਤੱਕ ਮੀਂਹ
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਬੰਗਾਲ ਦੀ ਖਾੜੀ ਦੇ ਕੇਂਦਰ ‘ਚ ਚੱਕਰਵਾਤੀ ਸਰਕੂਲੇਸ਼ਨ ਦੀ ਸਥਿਤੀ ਬਣ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ ਅਤੇ ਚੱਕਰਵਾਤ ਦਾ ਰੂਪ ਧਾਰਨ ਕਰ ਲਵੇਗੀ, ਜਿਸ ਕਾਰਨ ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ, ਪੁਡੂਚੇਰੀ, ਮਨੀਪੁਰ, ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ, ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ 12 ਨਵੰਬਰ ਤੱਕ ਤੂਫ਼ਾਨੀ ਹਵਾਵਾਂ ਚੱਲ ਸਕਦੀਆਂ ਹਨ। ਗਰਜ ਦੇ ਨਾਲ-ਨਾਲ ਬਿਜਲੀ (heavy rain alert) ਵੀ ਚਮਕੇਗੀ। ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਹੈ। ਮਨੀਪੁਰ ਦੇ ਕੁਝ ਖੇਤਰਾਂ ਵਿਚ ਗੜੇ ਪੈ ਸਕਦੇ ਹਨ। ਕੇਰਲ ਅਤੇ ਮਹੇ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ ਅਤੇ ਰਾਇਲਸੀਮਾ ਵਿੱਚ 8 ਤੋਂ 10 ਨਵੰਬਰ ਦੇ ਵਿਚਕਾਰ ਗੜੇ ਪੈਣ ਦੀ ਸੰਭਾਵਨਾ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਦੇ ਕਈ ਰਾਜਾਂ ਵਿਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ। ਪੱਛਮੀ ਮੱਧ ਪ੍ਰਦੇਸ਼, ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਕੇਰਲ ਨੂੰ ਛੱਡ ਕੇ ਦੇਸ਼ ਦੇ ਬਾਕੀ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਲਗਾਤਾਰ ਉਪਰ ਬਣਿਆ ਹੋਇਆ ਹੈ। ਮਹੇ ‘ਚ ਕੁਝ ਥਾਵਾਂ ਉਤੇ ਘੱਟੋ-ਘੱਟ ਤਾਪਮਾਨ 1-2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਉੱਤਰੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2-4 ਡਿਗਰੀ ਸੈਲਸੀਅਸ ਵੱਧ ਰਿਹਾ। ਬਿਹਾਰ, ਝਾਰਖੰਡ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2-4 ਡਿਗਰੀ ਸੈਲਸੀਅਸ ਵੱਧ ਹੈ। ਰਾਜਸਥਾਨ, ਗੁਜਰਾਤ, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਹੈ।